EntertainmentPunjab

ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖਬਰ,15 ਮਈ ਤੋਂ ਕੋਰਟ ਵਿਚ ਟ੍ਰਾਇਲ ਸ਼ੁਰੂ

Mansa,01 May,2024,(Bal Punjab De):- ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ,ਖਬਰ ਹੈ ਕਿ ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਹੋ ਗਏ ਹਨ,ਸਿੱਧੂ ਪਰਿਵਾਰ ਦੇ ਵਕੀਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ 15 ਮਈ ਤੋਂ ਕੋਰਟ ਵਿਚ ਟ੍ਰਾਇਲ ਸ਼ੁਰੂ ਹੋ ਜਾਵੇਗੀ,ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਹੁਣ ਤੱਕ ਕਾਫੀ ਸੁਣਵਾਈਆਂ ਹੋ ਚੁੱਕੀਆਂ ਹਨ,31 ਦੋਸ਼ੀਆਂ ਖਿਲਾਫ ਦੋਸ਼ ਪੱਤਰ ਦਾਖਲ ਕੀਤੇ ਗਏ ਹਨ।

ਪੁਲਿਸ ਵੱਲੋਂ ਦੋਸ਼ ਤੈਅ ਕਰਾਉਣ ਵਿਚ ਕਾਫੀ ਸਮਾਂ ਲੱਗ ਗਿਆ,ਪਰ ਹੁਣ ਪਰਿਵਾਰ ਨੂੰ ਆਸ ਬੱਝੀ ਹੈ,ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ (Social Media) ਰਾਹੀਂ ਆਪਣੀ ਆਵਾਜ਼ ਪਹੁੰਚਾਈ ਹੈ,ਕਿ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ,ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ (Sidhu Moosewala) ਦੇ ਫੈਨਸ ਅੱਜ ਵੀ ਇਨਸਾਫ ਦੀ ਮੰਗ ਕਰ ਰਹੇ ਹਨ,ਮਾਨਸਾ ਸੈਸ਼ਨ ਕੋਰਟ (Mansa Sessions Court) ਵਿਚ ਅੱਜ ਕੇਸ ਸਬੰਧੀ ਸੁਣਵਾਈ ਹੋਈ,ਜਿਸ ਵਿਚ ਦੋਸ਼ ਤੈਅ ਕੀਤੇ ਗਏ ਹਨ,ਹੁਣ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button