National

ਦਿੱਲੀ ਦੇ ਉਪ ਰਾਜਪਾਲ VK Saxena ਦੇ ਹੁਕਮਾਂ ‘ਤੇ Delhi Commission for Women ਦੇ 223 ਕਰਮਚਾਰੀਆਂ ਨੂੰ ਹਟਾਇਆ

New Delhi,02 May,2024,(Bol Punjab De):- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ (Delhi Commission for Women) ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ,ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿਤਾ ਗਿਆ ਹੈ,ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ (Delhi Commission for Women) ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ (Chairperson Swati Maliwal) ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।

ਦਿੱਲੀ ਮਹਿਲਾ ਕਮਿਸ਼ਨ ਵਿਭਾਗ (Delhi Commission for Women Deptt) ਦੇ ਵਧੀਕ ਡਾਇਰੈਕਟਰ ਵਲੋਂ ਜਾਰੀ ਇਸ ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ (New Appointments) ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਵਾਧੂ ਵਿੱਤੀ ਬੋਝ ਲਈ ਇਜਾਜ਼ਤ ਲਈ ਗਈ ਸੀ।

ਦੱਸ ਦੇਈਏ ਕਿ ਦਿੱਲੀ ਮਹਿਲਾ ਕਮਿਸ਼ਨ (Delhi Commission for Women) ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ (Chairperson Swati Maliwal) ਆਮ ਆਦਮੀ ਪਾਰਟੀ (Aam Aadmi Party) ਦੀ ਰਾਜ ਸਭਾ ਮੈਂਬਰ ਹੈ,ਉਨ੍ਹਾਂ ਨੇ ਇਸ ਸਾਲ 5 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ,ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿਚ ਡੀਸੀਡਬਲਿਊ ਐਕਟ (DCW Act) ਦਾ ਹਵਾਲਾ ਦਿਤਾ ਗਿਆ ਹੈ,ਜਿਸ ਵਿਚ ਕਿਹਾ ਗਿਆ ਹੈ,ਕਿ ਕਮਿਸ਼ਨ ਵਿਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ,DCW ਕੋਲ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖਣ ਦਾ ਅਧਿਕਾਰ ਨਹੀਂ ਹੈ।

 

Related Articles

Leave a Reply

Your email address will not be published. Required fields are marked *

Back to top button