ਪਟਿਆਲਾ ‘ਚ ਕਈ ਸੀਨੀਅਰ ਅਕਾਲੀ ਆਗੂ ਹੋਏ ‘ਸ਼੍ਰੋਮਣੀ ਅਕਾਲੀ ਦਲ’ ‘ਚ ਸ਼ਾਮਲ
Chandigarh,02 May,2024,(Bol Punjab De):- ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ,’ਆਪ’ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
‘ਆਮ ਆਦਮੀ ਪਾਰਟੀ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸੁਰਜੀਤ ਸਿੰਘ ਅਬਲੋਵਾਲ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ,ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ,ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ (Punjab Student Union) ਦੇ ਮੀਤ ਪ੍ਰਧਾਨ ਬਣੇ ਸਨ,1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ (Sikh Students Federation) ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ।
ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ,ਸ਼੍ਰੋਮਣੀ ਅਕਾਲੀ ਦਲ ਸਰਕਾਰ (Shiromani Akali Dal Govt) ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ,ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ ‘ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ ‘ਆਪ’ ‘ਚ ਆਉਣ ਨਾਲ ਪਟਿਆਲਾ ‘ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ।