ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ
Chandigarh,07 May,2024,(Bol Punjab De):- ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Election Officer of Punjab Sibin C) ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ (Bathinda Lok Sabha Seat) ਲਈ 7 ਮਈ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ।
ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ,ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਫਿਰੋਜ਼ਪੁਰ ਤੋਂ ਭਰੇ ਗਏ ਹਨ,ਇਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ,ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ,ਉੱਥੇ ਹੀ ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ, ਹੁਸ਼ਿਆਰਪੁਰ ਤੋਂ ਇਕ ਆਜ਼ਾਦ ਉਮੀਦਵਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ, ਫਰੀਦਕੋਟ ਤੋਂ ਇਕ ਆਜ਼ਾਦ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ,ਇਸੇ ਤਰ੍ਹਾਂ ਪਟਿਆਲਾ ਤੋਂ 2 ਆਜ਼ਾਦ ਅਤੇ ਇਕ ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।