Punjab

ਬਰਨਾਲਾ ‘ਚ ਵਪਾਰੀ ਜਥੇਬੰਦੀਆਂ ਨੇ ਕੀਤਾ ਮੁਕੰਮਲ ਬੰਦ,ਦੁਕਾਨਦਾਰ ਅਤੇ ਵਪਾਰੀ ਕਿਸਾਨ ਯੂਨੀਅਨ,ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

Barnala,15 May,2024,(Bol Punjab De):- ਕਿਸਾਨ ਯੂਨੀਅਨ ਵੱਲੋਂ ਨੌਜਵਾਨ ਨੂੰ ਇੰਗਲੈਂਡ ਭੇਜਣ ਦੇ ਮਾਮਲੇ ਨੂੰ ਲੈ ਕੇ ਇਮੀਗ੍ਰੇਸ਼ਨ ਏਜੰਟ (Immigration Agent) ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਸੋਮਵਾਰ ਨੂੰ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਯੂਨੀਅਨ (Kisan Union) ਅਤੇ ਵਪਾਰੀ ਵਰਗ ਆਹਮੋ-ਸਾਹਮਣੇ ਹੋ ਗਏ ਅਤੇ ਦੋਵਾਂ ਵਿਚਾਲੇ ਲਾਠੀਚਾਰਜ ਹੋਇਆ,ਬਰਨਾਲਾ ਵਿੱਚ ਕਿਸਾਨਾਂ ਤੇ ਵਪਾਰੀਆਂ ਵਿੱਚ ਝੜਪ ਦਾ ਮਾਮਲਾ ਗਰਮ ਹੈ,ਹੰਗਾਮੇ ਕਾਰਨ ਵਪਾਰੀਆਂ ਨੂੰ ਹੋਏ ਨੁਕਸਾਨ ਨੂੰ ਲੈ ਕੇ ਵਪਾਰੀ ਜਥੇਬੰਦੀਆਂ ਨੇ ਬੁੱਧਵਾਰ ਨੂੰ ਬਰਨਾਲਾ ਸ਼ਹਿਰ (Barnala City) ਦਾ ਸੱਦਾ ਦਿੱਤਾ ਹੈ,ਮੰਡੀ ਵਿੱਚ ਇਕੱਠੇ ਹੋਏ ਦੁਕਾਨਦਾਰ ਅਤੇ ਵਪਾਰੀ ਕਿਸਾਨ ਯੂਨੀਅਨ,ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਸ ਸਮੇਂ ਸਮੂਹ ਦੁਕਾਨਦਾਰ ਅਤੇ ਵਪਾਰੀ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ,ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਟਰੇਡ ਯੂਨੀਅਨ (Strike Trade Union) ਦੇ ਪ੍ਰਧਾਨ ਅਨਿਲ ਬਾਂਸਲ ਨਾਨਾ,ਵਿਕਾਸ ਗੋਇਲ ਅਤੇ ਰਾਜ ਕੁਮਾਰ ਨੇ ਕਿਹਾ ਕਿ ਕਿਸਾਨ ਯੂਨੀਅਨ (Kisan Union) ਵੱਲੋਂ ਇਮੀਗ੍ਰੇਸ਼ਨ (Immigration) ਵਪਾਰੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ,ਜਿਸ ਦੇ ਹੱਕ ਵਿੱਚ ਸਮੁੱਚੀਆਂ ਵਪਾਰਕ ਜਥੇਬੰਦੀਆਂ ਅਤੇ ਦੁਕਾਨਦਾਰ ਖੜ੍ਹੇ ਹਨ,ਦੋ ਦਿਨ ਪਹਿਲਾਂ ਕਿਸਾਨਾਂ ਨੇ ਵਪਾਰੀਆਂ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਸੀ।

ਇਹ ਕਿਸਾਨ ਯੂਨੀਅਨ (Kisan Union) ਵੱਲੋਂ ਵਪਾਰੀਆਂ ਵਿਰੁੱਧ ਕੀਤੀ ਜਾ ਰਹੀ ਧੱਕੇਸ਼ਾਹੀ ਹੈ,ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ,ਬਰਨਾਲਾ ਵਿੱਚ ਸੋਮਵਾਰ ਨੂੰ ਕਿਸਾਨਾਂ ਅਤੇ ਵਪਾਰੀਆਂ ਵਿੱਚ ਝੜਪ ਹੋ ਗਈ,ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਕਿਸਾਨਾਂ ਨੇ ਪੁਲੀਸ ਦੇ ਸਾਹਮਣੇ ਹੀ ਵਪਾਰੀਆਂ ’ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ,ਜਿਸ ਤੋਂ ਬਾਅਦ ਵਪਾਰੀ ਵਰਗ ‘ਚ ਰੋਸ ਹੈ,ਬਰਨਾਲਾ ਵਪਾਰ ਮੰਡਲ (Barnala Business Board) ਦੇ ਪ੍ਰਧਾਨ ਅਨਿਲ ਨਾਨਾ ਨੇ ਮੰਗ ਕੀਤੀ ਹੈ ਕਿ ਪੁਲੀਸ ਦੇ ਸਾਹਮਣੇ ਵਪਾਰੀਆਂ ’ਤੇ ਹਮਲਾ ਕਰਨ ਅਤੇ ਲਾਠੀਚਾਰਜ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ,ਉਨ੍ਹਾਂ ਕਿਹਾ ਕਿ ਨਹੀਂ ਤਾਂ ਵਪਾਰੀ ਲੋਕ ਸਭਾ ਚੋਣਾਂ ਦਾ ਬਾਈਕਾਟ (Boycott) ਕਰਨਗੇ ਅਤੇ ਸ਼ਹਿਰ ਵਿੱਚ ਆਪਣੀਆਂ ਦੁਕਾਨਾਂ ਬੰਦ ਕਰਕੇ ਮੁੱਖ ਮੰਤਰੀ ਨੂੰ ਚਾਬੀਆਂ ਸੌਂਪਣਗੇ, ਕਿਉਂਕਿ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Related Articles

Leave a Reply

Your email address will not be published. Required fields are marked *

Back to top button