ਪੰਜਾਬ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
Chandigarh,19 May,2024,(Bol Punjab De):- ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ,ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ,ਮੌਸਮ ਵਿਭਾਗ ਨੇ ਫਾਜ਼ਿਲਕਾ,ਮੁਕਤਸਰ,ਬਠਿੰਡਾ ਅਤੇ ਮਾਨਸਾ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ (Red Alert) ਜਾਰੀ ਕੀਤਾ ਹੈ,ਇਸ ਦੇ ਨਾਲ ਹੀ ਮੌਸਮ ਵਿਭਾਗ (Department of Meteorology) ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ (Orange Alert) ‘ਤੇ ਪਾ ਦਿੱਤਾ ਹੈ,ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ,ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ,ਪੰਜਾਬ ਵਿੱਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ,ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਇਨ੍ਹਾਂ ਦਿਨਾਂ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋਵੇਗਾ।
ਨੌਤਪਾ (Nautpa) 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਪ੍ਰਭਾਵ 2 ਜੂਨ ਤੱਕ ਰਹੇਗਾ,ਇਹ 9 ਦਿਨ ਸਭ ਤੋਂ ਗਰਮ ਰਹਿਣਗੇ,ਨੌਤਪਾ ਦੀ ਸ਼ੁਰੂਆਤ ਜੇਠ ਮਹੀਨੇ ਦੀ ਸ਼ੁਰੂਆਤ ‘ਚ ਹੁੰਦੀ ਹੈ,ਹਾਲਾਂਕਿ ਨੌਤਪਾ 15 ਦਿਨਾਂ ਤੱਕ ਰਹਿੰਦਾ ਹੈ,ਪਰ ਪਹਿਲੇ 9 ਦਿਨ ਸਭ ਤੋਂ ਗਰਮ ਹੁੰਦੇ ਹਨ,ਇਸ ਕਾਰਨ ਇਸਨੂੰ ਨੌਤਪਾ ਕਿਹਾ ਜਾਂਦਾ ਹੈ,ਪੰਜਾਬ ਦੇ ਸਾਰੇ ਸਰਕਾਰੀ,ਗੈਰ-ਸਰਕਾਰੀ,ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ,ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਮਈ ਤੋਂ 31 ਮਈ ਤੱਕ ਸਾਰੇ ਸਕੂਲਾਂ ਅਤੇ ਕਾਲਜਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ,ਇਹ ਬਦਲਾਅ ਮੌਸਮ ਵਿਭਾਗ ਵੱਲੋਂ ਜਾਰੀ ਰੈੱਡ ਅਲਰਟ (Red Alert) ਅਤੇ ਹੀਟ ਵੇਵ (Heat Wave) ਦੇ ਸਬੰਧ ਵਿੱਚ ਕੀਤਾ ਗਿਆ ਹੈ।