ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੂੰ ਸੰਮਨ ਭੇਜਿਆ
New Delhi,28 May,2024,(Bol Punjab De):- ਅਰਵਿੰਦ ਕੇਜਰੀਵਾਲ (Arvind Kejriwal) ਸਰਕਾਰ ‘ਚ ਮੰਤਰੀ ਆਤਿਸ਼ੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ,ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਨੇਤਾ ਆਤਿਸ਼ੀ ਨੂੰ ਸੰਮਨ ਭੇਜਿਆ ਹੈ,ਆਤਿਸ਼ੀ ਨੂੰ 29 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ,ਦੱਸ ਦਈਏ ਕਿ ‘ਆਪ’ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਿਸ ਤੋਂ ਬਾਅਦ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਇਸ ਸਬੰਧੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ,‘ਆਪ’ ਦੀ ਮੰਤਰੀ ਆਤਿਸ਼ੀ ਦੀਆਂ ਮੁਸ਼ਕਲਾਂ ਅਜਿਹੇ ਸਮੇਂ ਵੱਧ ਗਈਆਂ ਹਨ ਜਦੋਂ ਆਮ ਆਦਮੀ ਪਾਰਟੀ ਦੇ ਕਈ ਵੱਡੇ ਜੇਲ੍ਹ ਵਿੱਚ ਹਨ,ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ,ਮਨੀਸ਼ ਸਿਸੋਦੀਆ ਅਜੇ ਵੀ ਜੇਲ ‘ਚ ਹਨ ਪਰ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਸੰਜੇ ਸਿੰਘ ਜ਼ਮਾਨਤ ‘ਤੇ ਬਾਹਰ ਹਨ,ਇਸ ਦੇ ਨਾਲ ਹੀ ਸਤੇਂਦਰ ਜੈਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਲਾਖਾਂ ਪਿੱਛੇ ਹਨ।