ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਮਾਗਮ,ਸਜੇ ਜਲੌ
Amritsar Sahib, 31 May 2024,(Bol Punjab De):– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Shri Guru Hargobind Sahib Ji) ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ,ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ (Gurdwara Baba Atal Rai Sahib Ji) ਵਿਖੇ ਜਲੌ ਸਜਾਏ ਗਏ,ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ,ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ,ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸੰਗਤ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ (Gurgaddi Day) ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਿੱਖਾਂ ਦਾ ਸ਼ਕਤੀ ਸੋਮਾ ਹੈ ਅਤੇ ਇਸ ਦੀ ਅਗਵਾਈ ਵਿਚ ਇਕੱਤਰ ਹੋ ਕੇ ਸਿੱਖ ਪੰਥ ਵੱਲੋਂ ਵੱਡੀਆਂ-ਵੱਡੀਆਂ ਸ਼ਕਤੀਆਂ ਦਾ ਮੁਕਾਬਲਾ ਕਰਨ ਦਾ ਇਤਿਹਾਸ ਰਿਹਾ ਹੈ।
ਹਰ ਸਿੱਖ ਦਾ ਫ਼ਰਜ਼ ਹੈ ਕਿ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕੌਮੀ ਸ਼ਕਤੀ ਨੂੰ ਮਜ਼ਬੂਤ ਕਰੇ,ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੀ ਸਿਰਜਨਾ ਕਰਕੇ ਕੌਮ ਦੀ ਅਜ਼ਾਦ ਹੋਂਦ ਹਸਤੀ ਦਾ ਅਹਿਸਾਸ ਕਰਵਾਇਆ,ਗੁਰੂ ਸਾਹਿਬ ਨੇ ਮੀਰੀ ਦੀ ਤਾਕਤ ਦੇ ਨਾਲ ਦੁਨਿਆਵੀ ਹੁਕਮਰਾਨਾਂ ਵੱਲੋਂ ਹੁੰਦੇ ਜੁਲਮਾਂ ਨੂੰ ਠੱਲ੍ਹਿਆ ਅਤੇ ਸ਼ਬਦ ਦੀ ਤਾਕਤ ਨਾਲ ਮਾਨੁੱਖਤਾ ਨੂੰ ਪਰਮਾਤਮਾ ਨਾਲ ਜੋੜਿਆ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Shri Guru Hargobind Sahib Ji) ਦੇ ਗੁਰਤਾਗੱਦੀ ਦਿਹਾੜੇ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Shri Guru Hargobind Sahib Ji) ਦੇ ਗੁਰਗੱਦੀ ਦਿਵਸ (Gurgaddi Day) ਮੌਕੇ ਸੰਗਤ ਨੂੰ ਵਧਾਈ ਸੰਦੇਸ਼ ਵਿਚ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ।
ਗੁਰੂ ਸਾਹਿਬ ਨੇ ਸਿੱਖਾਂ ਨੂੰ ਸਮੇਂ ਦੇ ਜਾਲਮ ਹਾਕਮਾਂ ਦਾ ਟਾਕਰਾ ਕਰਨ ਲਈ ਸਾਹਸ ਬਖ਼ਸ਼ਿਆ ਅਤੇ ਜਬਰ ਜੁਲਮ ਖਿਲਾਫ਼ ਯੁੱਧ ਲੜਦਿਆਂ ਜੁਲਮੀ ਹਕੂਮਤ ਨੂੰ ਚਾਰ ਵੱਡੀਆਂ ਜੰਗਾਂ ਵਿਚ ਮਾਤ ਦਿੱਤੀ,ਉਨ੍ਹਾਂ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਨੂੰ ਸਮਰਪਿਤ ਹੋ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।