Politics

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ

Sangrur,Dhuri,04 June,2024,(Azad Soch News):- ਲੋਕ ਸਭਾ ਹਲਕਾ ਸੰਗਰੂਰ (Lok Sabha Constituency Sangrur) ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਅੱਗੇ ਚੱਲ ਰਹੇ ਹਨ,ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ।

ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਸਿਮਰਨਜੀਤ ਸਿੰਘ ਮਾਨ (Simranjit Singh Mann) ਨੂੰ 3953 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 2490, ਭਾਜਪਾ ਦੇ ਅਰਵਿੰਦ ਖੰਨਾ ਨੂੰ 1002 ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 1182 ਵੋਟਾਂ ਮਿਲੀਆਂ,ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ,ਕੁੱਲ 17 ਗੇੜਾਂ ਦੀ ਗਿਣਤੀ ਹੋਵੇਗੀ,ਹਰੇਕ ਗਿਣਤੀ ਕੇਂਦਰ ਵਿੱਚ ਇੱਕ ਸੁਪਰਵਾਈਜ਼ਰ, ਮਾਈਕ ਆਬਜ਼ਰਵਰ ਅਤੇ ਸਹਾਇਕ ਸਟਾਫ਼ ਹੋਵੇਗਾ।

ਗਿਣਤੀ ਵਾਲੇ ਖੇਤਰ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਹੈ,ਇੱਥੇ ਕੋਈ ਵੀ ਮੋਬਾਈਲ ਨਹੀਂ ਲਿਆ ਸਕਦਾ,ਇੱਥੋਂ ਤੱਕ ਕਿ ਗਿਣਤੀ ਅਮਲੇ ਕੋਲ ਵੀ ਮੋਬਾਈਲ ਨਹੀਂ ਹੋਣਗੇ,ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ (Videography) ਹੋਵੇਗੀ,ਇਸ ਤੋਂ ਇਲਾਵਾ ਕਾਊਂਟਿੰਗ ਹਾਲ (Counting Hall) ਨੂੰ ਤਾਰਾਂ ਦੀ ਜਾਲੀ ਨਾਲ ਢੱਕਿਆ ਗਿਆ ਹੈ,ਚੋਣ ਕਮਿਸ਼ਨ ਦੇ ਕਾਰਡ ਤੋਂ ਬਿਨਾਂ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦੇਸ਼ ਭਗਤ ਕਾਲਜ ਬੜਦਵਾਲ, ਸੰਗਰੂਰ, ਧੂਰੀ ਅਤੇ ਐਸਡੀ ਕਾਲਜ ਬਰਨਾਲਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ,ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ (CCTV Cameras) ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ (EVMs) ਦੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button