ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀਆਈਐਸਐਫ ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ
Mohali,09 June,2024,(Bol Punjab De):- ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀਆਈਐਸਐਫ ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ (Gurudwara Amb Sahib) ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ (DC office) ਨੂੰ ਮੰਗ ਪੱਤਰ ਦੇਣ ਜਾ ਰਹੇ ਹਨ।
ਦਸ ਦਈਏ ਕਿ ਕਿਸਾਨ ਮੰਗ ਕਰ ਰਹੇ ਹਨ ਕਿ ਮਹਿਲਾ ਸਿਪਾਹੀ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ,ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂ ਆਪਣਾ ਮੰਗ ਪੱਤਰ ਮੋਹਾਲੀ ਦੀ ਡੀਸੀ ਆਸ਼ਿਕਾ ਜੈਨ (DC Ashika Jain of Mohali) ਨੂੰ ਸੌਂਪਣਗੇ।
ਕਿਸਾਨ ਜਥੇਬੰਦੀਆਂ (Farmers Organizations) ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ (CISF jawan Kulwinder Kaur) ਦੇ ਹੱਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ,ਉਹ ਚੰਡੀਗੜ੍ਹ ਦੇ ਸੈਕਟਰ 35 ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮਿਲੇ।
ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ,ਪਰ ਪੰਜਾਬ ਸਰਕਾਰ (Punjab Govt) ਵੱਲੋਂ ਇਸ ਕੇਸ ਨੂੰ ਰੱਦ ਨਹੀਂ ਕੀਤਾ ਗਿਆ ਹੈ,ਇਸ ਕਾਰਨ ਅੱਜ ਮੋਹਾਲੀ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ,ਹੁਣ ਉਹ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦੇ ਕੇ ਆਪਣੀ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਨਗੇ।