Yellow Alert In Punjab: ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ
12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ
Chandigarh,12 June,2024,(Bol Punjab De):- ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ,ਅੱਜ ਮੌਸਮ ਵਿਭਾਗ (Department of Meteorology) ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ (Yellow Alert) ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ,ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਾਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ (Heat Wave) ਦਾ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ।
13 ਜੂਨ ਨੂੰ ਵੀ ਲਗਭਗ ਅਜਿਹਾ ਹੀ ਮੌਸਮ ਰਹੇਗਾ,ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ,ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ,ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਤੋਂ ਪਾਰ ਹੋ ਗਿਆ ਹੈ,ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਰਿਹਾ ਹੈ,ਇੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ,ਇਸ ਤੋਂ ਬਾਅਦ ਬਠਿੰਡਾ ਵਿੱਚ 45.9 ਡਿਗਰੀ ਅਤੇ ਅੰਮ੍ਰਿਤਸਰ ਵਿੱਚ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਲੁਧਿਆਣਾ 44.3, ਪਟਿਆਲਾ 44.5, ਫਰੀਦਕੋਟ 43.0, ਗੁਰਦਾਸਪੁਰ 44.0, ਫਤਿਹਗੜ੍ਹ ਸਾਹਿਬ 43.0, ਫ਼ਿਰੋਜ਼ਪੁਰ 43.6, ਮੋਹਾਲੀ 43.2, ਰੋਪੜ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ,ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।