Punjab

ਲੁਧਿਆਣਾ ਦੇ ਚੀਮਾ ਚੌਕ ਨੇੜੇ ਤਹਿਬਾਜ਼ਾਰੀ ਦੇ ਇੱਕ ਗੋਦਾਮ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ

Ludhiana,13 June,2024,(Bol Punjab De):- ਲੁਧਿਆਣਾ ਦੇ ਚੀਮਾ ਚੌਕ ਨੇੜੇ ਤਹਿਬਾਜ਼ਾਰੀ ਦੇ ਇੱਕ ਗੋਦਾਮ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ,ਅੱਗ ਇੰਨੀ ਭਿਆਨਕ ਸੀ ਕਿ ਲੋਕਾਂ ਨੇ ਕਈ ਕਿਲੋਮੀਟਰ ਦੂਰ ਤੱਕ ਧੂੰਆਂ ਦੇਖਿਆ,ਅੱਗ ਲੱਗਣ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਤਹਿਬਾਜ਼ਾਰੀ ਦੇ ਇੰਸਪੈਕਟਰ ਸੁਨੀਲ ਕੁਮਾਰ ਘਟਨਾ ਵਾਲੀ ਥਾਂ ‘ਤੇ ਪਹੁੰਚੇ,ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ (Fire Brigade) ਨੂੰ ਸੂਚਿਤ ਕੀਤਾ,ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ,ਗੋਦਾਮ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ,ਅੱਗ ਲੱਗਣ ਕਾਰਨ ਨੇੜਲੇ ਘਰਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ,ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ 1 ਤੋਂ 2 ਸਿਲੰਡਰ ਵੀ ਫਟ ਗਏ।

ਫਾਇਰ ਬ੍ਰਿਗੇਡ (Fire Brigade) ਦੀਆਂ 5 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ,ਜਾਣਕਾਰੀ ਦਿੰਦੇ ਹੋਏ ਥਾਣਾ ਤਿੱਬੜੀ ਦੇ ਇੰਸਪੈਕਟਰ ਸੁਨੀਲ (Inspector Sunil) ਨੇ ਦੱਸਿਆ ਕਿ ਅੱਗ ਅਚਾਨਕ ਵਧ ਗਈ,ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ,ਗੁਦਾਮ ਵਿੱਚ ਰੇਹੜੀਆਂ ਅਤੇ ਫਲੈਕਸ ਬੋਰਡ ਰੱਖੇ ਹੋਏ ਸਨ,ਲੋਕ ਸਭਾ ਚੋਣਾਂ ਦੌਰਾਨ ਜੋ ਬੋਰਡ ਸੜਕਾਂ ਤੋਂ ਉਤਾਰੇ ਗਏ ਸਨ, ਉਹ ਇੱਥੇ ਸੁੱਟ ਦਿੱਤੇ ਗਏ ਸਨ,ਫਾਇਰ ਬ੍ਰਿਗੇਡ ਦੇ ਅਧਿਕਾਰੀ ਅੱਗ ‘ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।

Related Articles

Leave a Reply

Your email address will not be published. Required fields are marked *

Back to top button