Games
ਪੈਰਿਸ ਓਲੰਪਿਕ ਖੇਡਣ ਜਾਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ
Chandigarh,14 June,2024,(Bol Punjab News):- ਪੈਰਿਸ ਓਲੰਪਿਕ (Paris Olympics) ਖੇਡਣ ਜਾਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ (Punjab Govt) ਨੇ ਵੱਡਾ ਫੈਸਲਾ ਲਿਆ ਹੈ,ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ,ਪੈਰਿਸ ਓਲੰਪਿਕ (Paris Olympics) ਵਿਚ ਸੋਨੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 3 ਕਰੋੜ, ਚਾਂਦੀ ਜਿੱਤਣ ਵਾਲੇ ਨੂੰ 2 ਕਰੋੜ ਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ,ਇਹ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਵੱਲੋਂ ਸਾਂਝੀ ਕੀਤੀ ਗਈ ਹੈ,ਪੰਜਾਬ ਤੋਂ 6 ਨਿਸ਼ਾਨੇਬਾਜ਼ਾਂ ਦੀ ਚੋਣ ਪੈਰਿਸ ਓਲੰਪਿਕਸ ਲਈ ਕੀਤੀ ਜਾ ਚੁੱਕੀ ਹੈ।