Barnala,16 June,2024,(Bol Punjab De):- ਬਰਨਾਲਾ ਜ਼ਿਲ੍ਹੇ ਵਿਚ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ,ਜਿਸ ਕਾਰਨ ਕਾਰ ਚਾਲਕ ਦੀ ਅੱਗ ‘ਚ ਝੁਲਸਣ ਕਾਰਨ ਮੌਤ ਹੋ ਗਈ,ਇਹ ਹਾਦਸਾ ਬਰਨਾਲਾ ਦੇ ਮੋਗਾ ਬਾਈਪਾਸ (Moga Bypass) ‘ਤੇ ਵਾਪਰਿਆ,ਮ੍ਰਿਤਕ ਬਰਨਾਲਾ ਦੇ ਪਿੰਡ ਦਰਾਜ ਦਾ ਵਸਨੀਕ ਹੈ,ਜੋ ਸਵੇਰੇ ਆਪਣੇ ਪਿੰਡ ਦੇ ਧਾਰਮਿਕ ਡੇਰੇ ਵਿੱਚ ਸੇਵਾ ਕਰਨ ਉਪਰੰਤ ਕਿਸੇ ਕੰਮ ਲਈ ਬਰਨਾਲਾ ਆਇਆ ਹੋਇਆ ਸੀ,ਪੁਲਿਸ (Police) ਅਤੇ ਫਾਇਰ ਬ੍ਰਿਗੇਡ (Fire Brigade) ਦੀਆਂ ਗੱਡੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ,ਮ੍ਰਿਤਕ ਦੇ ਰਿਸ਼ਤੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦਰਾਜ ਦਾ ਰਹਿਣ ਵਾਲਾ 32 ਸਾਲਾ ਜਗਤਾਰ ਸਿੰਘ ਅੱਜ ਸਵੇਰੇ ਪਿੰਡ ਵਿੱਚ ਲੱਗੇ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਿਹਾ ਸੀ।
ਇਸ ਤੋਂ ਬਾਅਦ ਉਹ ਕਿਸੇ ਕੰਮ ਲਈ ਬਰਨਾਲਾ ਆ ਗਿਆ,ਜਿਸ ਦੌਰਾਨ ਉਸ ਦੀ ਚੱਲਦੀ ਗੱਡੀ ਨੂੰ ਅੱਗ ਲੱਗ ਗਈ,ਜਿਸ ਕਾਰਨ ਉਸ ਦੀ ਮੌਤ ਹੋ ਗਈ,ਜਿਸ ਕਾਰਨ ਸਾਰਾ ਘਰ ਬਰਬਾਦ ਹੋ ਗਿਆ ਹੈ,ਕਿਉਂਕਿ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ,ਉਸ ਦੇ 10-12 ਸਾਲ ਦੇ ਦੋ ਛੋਟੇ ਬੱਚੇ ਹਨ,ਫਾਇਰ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ ਹੈ,ਜਿਸ ਤੋਂ ਬਾਅਦ ਉਨ੍ਹਾਂ ਦੀ ਫਾਇਰ ਬ੍ਰਿਗੇਡ (Fire Brigade) ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ,ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਗਰਮੀ ਕਾਰਨ ਤਾਪਮਾਨ ਬਹੁਤ ਜ਼ਿਆਦਾ ਹੈ,ਜਿਸ ਕਾਰਨ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ,ਜਿਸ ਕਾਰਨ ਲੋਕਾਂ ਨੂੰ ਦੁਪਹਿਰ ਵੇਲੇ ਵਾਹਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।