Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਘਰ ਪੁੱਜੇ

Sangrur,19 June,2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਵਿਖੇ ਸ਼ਹੀਦ ਜਵਾਨ ਤਰਲੋਚਨ ਸਿੰਘ (Shaheed Jawan Tarlochan Singh) ਦੇ ਘਰ ਪੁੱਜੇ ਹਨ,ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ,ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ,ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ,ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ… ਅੱਜ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ… ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ… ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ… ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹਿਣਗੇ।

Related Articles

Leave a Reply

Your email address will not be published. Required fields are marked *

Back to top button