ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ
Jalandhar,24 June,2024,(Bol Punjab De):- ਜਲੰਧਰ ਉਪ ਚੋਣ (Jalandhar By-Election) ਤੋਂ ਪਹਿਲਾਂ ਪਾਰਟੀ ਤਬਦੀਲੀ ਦਾ ਦੌਰ ਸ਼ੁਰੂ ਹੋ ਗਿਆ ਹੈ,ਕੱਲ੍ਹ ਭਾਜਪਾ ਦੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ,ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ (Former Councilor Rajeev Omkar Tikka) ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ,ਮਿਲੀ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ,ਉਹ ਜਲੰਧਰ ਵਿੱਚ ਹੋਣ ਵਾਲੀਆਂ ਉਪ ਚੋਣ ਵਿੱਚ ਕਾਂਗਰਸ ਵੱਲੋਂ ਅਣਦੇਖੀ ਕੀਤੇ ਜਾਣ ਤੋਂ ਨਾਰਾਜ਼ ਸਨ,ਦੱਸ ਦਈਏ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ,ਪਰ ਕਈ ਕੌਂਸਲਰ ਅਤੇ ਆਗੂ ਸੁਰਿੰਦਰ ਕੌਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਸਨ, ਕਿਉਂਕਿ ਉਹ ਵੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੀ ਸੀ,ਹੁਣ ਟਿੱਕਾ ਨੇ ਅਸਤੀਫਾ ਦੇ ਕੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ,ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਵੈਸਟ ਦਾ ਹਲਕੇ ਵਿੱਚ ਕਾਫੀ ਪ੍ਰਭਾਵ ਹੈ,ਟਿੱਕਾ ਨੇ ਪੱਛਮੀ ਹਲਕੇ ਤੋਂ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਾ ਦੇਣ ਦੀ ਬਜਾਏ ਸੁਰਿੰਦਰ ਕੌਰ ਨੂੰ ਟਿਕਟ ਦੇ ਦਿੱਤੀ।