ਪੰਜਾਬ ਦੇ ਸੰਸਦ ਮੈਂਬਰ 25 ਜੂਨ ਨੂੰ ਚੁੱਕਣਗੇ ਸਹੁੰ,ਜੇਲ੍ਹ ਵਿੱਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ 13 ਸੰਸਦ ਮੈਂਬਰਾਂ ਦੇ ਨਾਮ ਸ਼ਾਮਿਲ
New Delhi,24 June,2024,(Bol Punjab De):- 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ,ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ,ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਮਨੋਹਰ ਲਾਲ ਖੱਟਰ ਅਤੇ ਹੋਰ ਕੇਂਦਰੀ ਮੰਤਰੀਆਂ ਨੇ ਸਹੁੰ ਚੁੱਕੀ।
ਸੋਮਵਾਰ ਨੂੰ ਕੁੱਲ 280 ਸੰਸਦ ਮੈਂਬਰ ਸਹੁੰ ਚੁੱਕਣਗੇ ਅਤੇ ਮੰਗਲਵਾਰ ਨੂੰ 264 ਸੰਸਦ ਮੈਂਬਰ ਸਹੁੰ ਚੁੱਕਣਗੇ,ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ,ਇਨ੍ਹਾਂ ‘ਚ ਵਿੱਚ ਜੇਲ੍ਹ ਵਿੱਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) ਸਮੇਤ 13 ਸੰਸਦ ਮੈਂਬਰਾਂ ਦੇ ਨਾਮ ਸ਼ਾਮਿਲ ਹਨ,ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਐਨਐਸਏ (NSA) ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹੈ।
NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਬਿਨਾਂ ਕਿਸੇ ਰਸਮੀ ਚਾਰਜ ਦੇ 12 ਮਹੀਨਿਆਂ ਤੱਕ ਵਿਅਕਤੀਆਂ ਨੂੰ ਹਿਰਾਸਤ ਵਿੱਚ ਰੱਖਣ ਦੀ ਇਜਾਜ਼ਤ ਦਿੰਦਾ ਹੈ,ਪਰ ਹੁਣ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਦੂਜੀ ਵਾਰ ਉਸ ਦੀ ਐਨ.ਐਸ.ਏ. ਵਧਾ ਦਿਤੀ ਹੈ,ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ (Advocate Rajdev Singh Khalsa) ਨੇ ਦੱਸਿਆ ਕਿ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ,ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ।
ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ ‘ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ,ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ ‘ਤੇ ਵੀ ਕੀਤੀ ਗਈ ਹੈ,ਪਰ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੈ,ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਅਤੇ ਪੰਜਾਬ ਸਰਕਾਰ (Punjab Govt) ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ,ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ ‘ਤੇ ਹੁਕਮ ਜਾਰੀ ਹੋਣਗੇ ਤਾਂ ਉਨ੍ਹਾਂ ਨੂੰ ਅਸਾਮ (Assam) ਦੀ ਡਿਬਰੂਗੜ੍ਹ ਜੇਲ ‘ਚੋਂ ਬਾਹਰ ਲਿਆ ਕੇ ਸੰਸਦ ਲਿਜਾਇਆ ਜਾਏਗਾ ਜਿੱਥੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ।