ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਜੀ ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ
Amritsar Sahib,26 June,2024,(Bol Punjab De):- ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ,ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ,ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਜੀ ਮੱਥਾ ਟੇਕਣ ਲਈ ਆਉਂਦੀ ਹੈ।
ਨਾਲ ਹੀ ਉਹਨਾਂ ਨੇ ਕਿਹਾ ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ ਘੱਟ ਜਾਣਕਾਰੀ ਹੈ,ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਜੀਵਿਖੇ ਫੋਟੋਆਂ ਨਾ ਖਿਚਵਾਉਣ ਦੀ ਅਪੀਲ ਕੀਤੀ ਗਈ ਹੈ,ਕਈ ਫਿਲਮਾਂ ਰਿਲੀਜ਼ ਹੋਈਆਂ ਹਨ,ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਸ੍ਰੀ ਦਰਬਾਰ ਸਾਹਿਬ ਜੀ ਮੱਥਾ ਟੇਕਣ ਪਹੁੰਚੀ,ਉਸ ਦੇ ਨਾਲ ਵੀਡੀਓਗ੍ਰਾਫੀ ਟੀਮ (Videography Team) ਵੀ ਹੈ,ਹੁਣ ਅਜਿਹੀ ਵੀਡੀਓਗ੍ਰਾਫੀ ਨਹੀਂ ਹੋਵੇਗੀ,ਜੇਕਰ ਕੋਈ ਵਿਅਕਤੀ ਸੰਗਤ ਵਜੋਂ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਆਉਂਦਾ ਹੈ ਤਾਂ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ,ਪਰ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਵਿੱਚ ਫਿਲਮਾਂ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (6th Patishah Sri Guru Hargobind Sahib Ji) ਨੇ ਇਸ ਪਵਿੱਤਰ ਤਖਤ ਦੀ ਸਥਾਪਨਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਹੈ,ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਮੀਰੀ ਪੀਰੀ (Miri Piri) ਦੇ ਸਿਧਾਂਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਵਿੱਚ ਬਹੁਤ ਸਤਿਕਾਰ ਹੈ।