Punjab
ਪੰਜਾਬ ‘ਚ ਲਾਡੋਵਾਲ ਸਮੇਤ 4 ਟੋਲ ਪਲਾਜ਼ੇ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ
ਪੰਜਾਬ ‘ਚ ਲਾਡੋਵਾਲ ਟੋਲ (Ladoval Toll) ਸਮੇਤ 4 ਟੋਲ ਪਲਾਜ਼ੇ ਬੰਦ ਕਰਨ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਪਹੁੰਚ ਗਿਆ ਹੈ,ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ,ਜਿਸ ਵਿੱਚ ਕਿਹਾ ਗਿਆ ਕਿ ਕਿਸਾਨਾਂ ਨੇ 4 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ,ਇਸ ਨਾਲ ਹਰ ਰੋਜ਼ 113 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਡੋਵਾਲ ਸਮੇਤ ਚਾਰ ਟੋਲ ਨਾਕਿਆਂ ਨੂੰ ਬੰਦ ਕਰਨ ਵਿਰੁੱਧ NHAI ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ,ਪੰਜਾਬ ਦੇ ਐਡਵੋਕੇਟ ਜਨਰਲ ਨੂੰ ਵੀ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।