ਅੰਮ੍ਰਿਤਸਰ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ ਦੇ ਅੱਧੀ ਦਰਜਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ
Amritsar,11 July,2024,(Bol Punjab De):- ਅੰਮ੍ਰਿਤਸਰ ਪੁਲਿਸ (Amritsar Police) ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ ਦੇ ਅੱਧੀ ਦਰਜਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ,ਸੁੱਖਾ ਗੈਂਗ (Sukha Gang) ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ,ਇਸ ਦੇ ਨਾਲ ਹੀ ਇੱਕ ਹੋਰ ਗਰੋਹ ਦੇ ਚਾਰ ਮੁਲਜ਼ਮਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸ ਦਾ ਮੋਬਾਈਲ ਅਤੇ ਲੈਪਟਾਪ ਖੋਹ ਲਿਆ ਸੀ।
ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ (DCP Investigation Harpreet Singh Mander) ਨੇ ਦੱਸਿਆ ਕਿ ਗੁਰੂ ਰਾਮਦਾਸ ਨਗਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਆਈਫੋਨ ਵੇਚਣ ਲਈ OLX ‘ਤੇ ਇਸ਼ਤਿਹਾਰ ਦਿੱਤਾ ਸੀ। ਬੀਤੇ ਦਿਨ 8 ਜੁਲਾਈ ਨੂੰ ਉਸ ਨੂੰ ਫ਼ੋਨ ਆਇਆ ਅਤੇ ਸ਼ਾਮ 5.30 ਵਜੇ ਉਹ ਮੋਬਾਈਲ ਫ਼ੋਨ ਦਿਖਾਉਣ ਲਈ ਮਾਲ ਮੰਡੀ ਦੇ ਸਰਕਾਰੀ ਸਕੂਲ ਸਾਰਾਗੜ੍ਹੀ ਦੇ ਪਿੱਛੇ ਚਲਾ ਗਿਆ।
ਦੱਸ ਦਈਏ ਦੋ ਮੁਲਜ਼ਮ ਨੌਜਵਾਨ ਗੁਰੂ ਤੇਗ ਬਹਾਦਰ ਨਗਰ (Guru Teg Bahadur Nagar) ਦੇ ਪਾਰਕ ਕੋਲ ਖੜ੍ਹੇ ਸਨ। ਇਸੇ ਦੌਰਾਨ ਮੋਟਰਸਾਈਕਲ ’ਤੇ ਦੋ ਹੋਰ ਨੌਜਵਾਨ ਆਏ, ਜਿਨ੍ਹਾਂ ਨੇ ਪਿਸਤੌਲ ਕੱਢ ਕੇ ਉਸ ਦੇ ਗੋਡੇ ’ਤੇ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਦੋ ਆਈਫੋਨ ਅਤੇ ਲੈਪਟਾਪ (iPhone And Laptop) ਲੈ ਕੇ ਫਰਾਰ ਹੋ ਗਏ,ਜਾਂਚ ਤੋਂ ਬਾਅਦ ਪੁਲਿਸ ਨੇ ਚਾਰ ਮੁਲਜ਼ਮਾਂ ਰਾਜਪਾਲ ਸਿੰਘ ਉਰਫ਼ ਰਾਜਾ, ਰੌਬਿਨ ਸਿੰਘ, ਸੁਮਿਤ ਸ਼ਰਮਾ ਅਤੇ ਲੱਕੀ ਨੂੰ ਗ੍ਰਿਫ਼ਤਾਰ ਕਰ ਲਿਆ।
ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਗ੍ਰਿਫਤਾਰ ਮੁਲਜ਼ਮ ਸੁਮਿਤ ਅਤੇ ਰੌਬਿਨ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਨਾਲ ਹੀ ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਸੁੱਖਾ ਗਰੋਹ ਦੇ ਦੋ ਮੈਂਬਰਾਂ ਗੋਵਿੰਦ ਵਾਸੀ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਸੰਜੀਵ ਕੁਮਾਰ ਵਾਸੀ ਕੋਟ ਖਾਲਸਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਵਿੰਦ ਮਿਠਾਈ ਦੀ ਦੁਕਾਨ ‘ਤੇ ਕੰਮ ਕਰਦਾ ਹੈ, ਜਦਕਿ ਸੰਜੀਵ ਪ੍ਰਾਈਵੇਟ ਨੌਕਰੀ ਕਰਦਾ ਹੈ।
ਪੁਲਿਸ ਨੇ ਦੋਵਾਂ ਕੋਲੋਂ 1 ਨਜਾਇਜ਼ ਪਿਸਤੌਲ, 2 ਮੈਗਜ਼ੀਨ ਅਤੇ 1 ਜਿੰਦਾ ਕਾਰਤੂਸ ਬਰਾਮਦ ਕੀਤਾ ਹੈ,ਫੜੇ ਗਏ ਦੋਵੇਂ ਮੁਲਜ਼ਮ ਸੁੱਖਾ ਗੈਂਗ ਦੇ ਮੈਂਬਰ ਹਨ, ਜੋ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਪੁਲੀਸ ਹੁਣ ਇਨ੍ਹਾਂ ਕੋਲੋਂ ਬਰਾਮਦ ਹੋਏ ਹਥਿਆਰਾਂ ਦੀ ਕੜੀ ਲੱਭਣ ਵਿੱਚ ਲੱਗੀ ਹੋਈ ਹੈ।