ਪਠਾਨਕੋਟ ‘ਚ 441 ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੌਂਪੇ ਨਿਯੁਕਤੀ ਪੱਤਰ
Pathankot,15 July,2024,(Bol Punjab De):- ਪਠਾਨਕੋਟ 441 ਮੁਲਾਜ਼ਮਾਂ ਨੂੰ ਆਫਰ ਲੈਟਰ ਦਿੱਤੇ ਗਏ ਹਨ,ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Punjab Cabinet Minister Lal Chand Kataruchak) ਨੇ ਸਮੂਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਮੁਲਾਜ਼ਮਾਂ ਵਿੱਚ 327 ਸਫਾਈ ਕਰਮਚਾਰੀ ਅਤੇ ਹੋਰ ਸੀਵਰਮੈਨ ਸ਼ਾਮਲ ਹਨ,ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਗਰ ਨਿਗਮ ਪਠਾਨਕੋਟ ਅਧੀਨ ਕੰਮ ਕਰਦੇ ਆਊਟਸੋਰਸ ਸੈਨੀਟੇਸ਼ਨ ਵਰਕਰ ਅਤੇ ਸੀਵਰਮੈਨ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ,ਅੱਜ ਉਨ੍ਹਾਂ ਪਰਿਵਾਰਾਂ ਲਈ ਬਹੁਤ ਹੀ ਖੁਸ਼ੀ ਭਰਿਆ ਦਿਨ ਹੈ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਲੰਬੇ ਸਮੇਂ ਤੋਂ ਆਊਟਸੋਰਸ (Outsource) ‘ਤੇ ਸਨ ਅੱਜ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਗਿਆ ਹੈ,ਉਨ੍ਹਾਂ ਦੱਸਿਆ ਕਿ ਅੱਜ 441 ਦੇ ਕਰੀਬ ਮੁਲਾਜ਼ਮਾਂ ਨੂੰ ਆਫਰ ਲੈਟਰ ਵੰਡੇ ਗਏ ਹਨ, ਉਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇਸੇ ਤਹਿਤ ਹੀ ਆਫਰ ਲੈਟਰ ਵੰਡੇ ਗਏ ਹਨ