ਥਾਣਾ ਮਾਲੇਰਕੋਟਲਾ ਸਿਟੀ-1 ਵਿਖੇ ਸਬ ਇੰਸਪੈਕਟਰ ਸੁਰਿੰਦਰ ਸਿੰਘ ਭੱਲਾ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ
– ਇਲਾਕਾ ਨਿਵਾਸੀ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਗਲਤ ਅਨਸਰਾਂ,ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਈ ਜਾ ਸਕੇ –ਥਾਣਾ ਮੁਖੀ ਸੁਰਿੰਦਰ ਭੱਲਾ
– ਕਿਹਾ ਕਿ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਿਸ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ੇਗੀ–
Malerkotla, 16 July 2024,(Bol Punjab De):- ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਮੁਖੀ ਡਾ. ਸਿਮਰਤ ਦੇ ਦਿਸ਼ਾ-ਅਨੁਸਾਰ ਬਦਲ ਕੇ ਆਏ ਸਬ ਇੰਸਪੈਕਟਰ ਸੁਰਿੰਦਰ ਸਿੰਘ ਭੱਲਾ (Sub Inspector Surinder Singh Bhalla) ਨੇ ਧੂਰੀ ਰੋਡ (Dhuri Road) ਤੇ ਸਥਿਤ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਬਤੌਰ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ,ਥਾਣਾ ਮੁਖੀ ਦਾ ਅਹੁਦਾ ਸੰਭਾਲਣ ਉਪਰੰਤ ਸ. ਸੁਰਿੰਦਰ ਸਿੰਘ ਭੱਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਹਾਅ ਦੇ ਨਾਅਰੇ ਨਾਲ ਸੰਬੰਧਿਤ ਇਤਿਹਾਸਿਕ ਸ਼ਹਿਰ ਮਾਲੇਰਕੋਟਲਾ ਦੀ ਪਵਿੱਤਰ ਧਰਤੀ ਤੇ ਹੋਈ ਹੈ ਇਸ ਲਈ ਉਹ ਇਸ ਇਲਾਕੇ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ,ਇਸ ਲਈ ਉਨ੍ਹਾਂ ਵੱਲੋਂ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ ਉਹਨਾਂ ਮਾਲੇਰਕੋਟਲਾ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਉਹ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਗਲਤ ਅਨਸਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਕੇਲ ਪਾਈ ਜਾ ਸਕੇ।
ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਉਹ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਨਸ਼ਾ ਤਸਕਰਾਂ ਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਲਈ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ,ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ੇਗੀ। ਦੱਸਣਾ ਬਣਦਾ ਹੈ ਕਿ ਸ.ਸੁਰਿੰਦਰ ਸਿੰਘ ਭੱਲਾ ਇਸ ਤੋਂ ਪਹਿਲਾਂ ਮਾਲੇਰਕੋਟਲਾ, ਸਦਰ ਅਹਿਮਦਗੜ੍ਹ, ਥਾਣਾ ਸੰਦੌੜ ,ਥਾਣਾ ਕੋਤਵਾਲੀ ਨਾਭਾ, ਥਾਣਾ ਮੂਨਕ ਅਤੇ ਲਹਿਰਾਗਾਗਾ ਆਦਿ ਇਲਾਕਿਆਂ ਵਿੱਚ ਬਾਖੂਬੀ ਆਪਣੀਆਂ ਵ ਸੇਵਾਵਾਂ ਨਿਭਾ ਚੁੱਕੇ ਹਨ।