Punjab

Punjab Police ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ Network ਦਾ ਕੀਤਾ ਪਰਦਾਫਾਸ਼

Amritsar,17 July,2024,(Bol Punjab De):- ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ (Punjab Police) ਉਪਰਾਲੇ ਕਰ ਰਹੀ ਹੈ ਤੇ ਨਾਕੇਬੰਦੀਆਂ ਕਰਕੇ ਨਸ਼ਾ ਤਸਕਰਾਂ ਦੇ ਉੱਪਰ ਨਕੇਲ ਵੀ ਕੱਸ ਰਹੀ ਹੈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ਦੇ ਵਿੱਚ ਅੰਮ੍ਰਿਤਸਰ ਪੁਲਿਸ (Amritsar Police) ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਢਾਈ ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ,ਇਸ ਦੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਕੋਲੋਂ 470 ਗ੍ਰਾਮ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਅਤੇ ਉਸ ਵਿਅਕਤੀ ਦੀ ਪਹਿਚਾਣ ਤੇਜ਼ਬੀਰ ਸਿੰਘ ਦੇ ਰੂਪ ਵਿੱਚ ਹੋਈ ਹੈ।

ਜਦਕਿ ਪੁਲਿਸ (Police) ਨੇ ਦੂਸਰੇ ਵਿਅਕਤੀ ਤੋਂ 950 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਅਤੇ ਉਸ ਵਿਅਕਤੀ ਦੀ ਪਹਿਚਾਨ ਅਜੇ ਸਿੰਘ ਉਰਫ ਅਜੇ ਦੇ ਰੂਪ ਵਿੱਚ ਹੋਈ ਹੈ। ਇਸੇ ਤਰੀਕੇ ਹੀ ਪੁਲਿਸ ਨੇ ਇੱਕ ਹੋਰ ਵਿਅਕਤੀ ਕੋਲੋਂ ਹੈਰੋਇਨ ਅਤੇ ਇੱਕ ਪਿਸਤੋਲ ਤੇ ਇੱਕ ਕਾਰ ਸਮੇਤ ਉਸ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਵਿਅਕਤੀ ਦੀ ਪਹਿਚਾਣ ਰਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਥਾਣਾ ਮੱਖੂ ਤੋਂ ਫਰਾਰ ਇੱਕ ਵਿਅਕਤੀ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।

ਅਤੇ ਚਾਰਾਂ ਵਿਅਕਤੀਆਂ ਨੂੰ ਪੁਲਿਸ (Police) ਨੇ ਗ੍ਰਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਭਗੋੜੇ ਵਿਅਕਤੀ ਨੂੰ ਸੰਬੰਧਿਤ ਥਾਣੇ ਦੇ ਹਵਾਲੇ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੋਲਦੇ ਹੋਏ ਪੁਲਿਸ ਅਧਿਕਾਰੀਆਂ (Police Officers) ਨੇ ਦੱਸਿਆ ਕਿ ਪਿਛਲੇ ਦਿਨੀ ਅੰਮ੍ਰਿਤਸਰ ਦੇ ਇੱਕ ਹੋਟਲ ਦੇ ਵਿੱਚ ਪੁਲਿਸ ਵੱਲੋਂ ਰੇਡ ਕੀਤਾ ਗਿਆ ਸੀ ਤੇ ਉੱਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ ਇਸ ਦੌਰਾਨ ਪੁਲਿਸ ਨੇ ਜਦੋਂ ਲੜਕੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਲੜਕੀਆਂ ਵੱਲੋਂ ਦੋ ਵਿਦੇਸ਼ੀ ਲੜਕੀਆਂ ਨੂੰ ਛੱਤ ਤੋਂ ਸੁੱਟ ਦਿੱਤਾ ਗਿਆ।

ਜਿਸ ਕਰਕੇ ਦੋਨੋਂ ਲੜਕਿਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਉਹਨਾਂ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਤੇ ਗੁਰੂ ਨਾਨਕ ਹਸਪਤਾਲ (Guru Nanak Hospital) ਵਿੱਚ ਦਾਖਲ ਕਰਵਾਇਆ ਗਿਆ ਤੇ ਪੁਲਿਸ ਨੇ ਬਾਕੀ ਤਿੰਨ ਵਿਦੇਸ਼ੀ ਲੜਕੀਆਂ ਦੇ ਉੱਪਰ ਵੀ ਮਾਮਲਾ ਦਰਜ ਕੀਤਾ ਹੈ ਤੇ ਹੋਟਲ ਮਾਲਕ ਤੇ ਵੀ ਮਾਮਲਾ ਦਰਜ ਕੀਤਾ ਹੈ,ਅਤੇ ਹੋਟਲ ਦੀ ਰਿਸੈਪਸ਼ਨ (Reception) ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਵੀ ਕਾਬੂ ਕੀਤਾ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਵਿੱਚ ਕਿਸੇ ਵੀ ਤਰੀਕੇ ਦਾ ਕੋਈ ਵੀ ਨਜਾਇਜ ਧੰਦਾ ਜਾਂ ਨਜਾਇਜ਼ ਕਾਰੋਬਾਰ ਨਹੀਂ ਚੱਲਣ ਦਿੱਤਾ ਜਾਵੇਗਾ ਤੇ ਨਜਾਇਜ਼ ਧੰਦਾ ਕਰਨ ਵਾਲਿਆਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਪੁਲਿਸ (Police) ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ।

 

Related Articles

Leave a Reply

Your email address will not be published. Required fields are marked *

Back to top button