National

ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਵਾਲੇ ਕਿਸਾਨਾਂ ਲਈ ਮਹੱਤਵਪੂਰਨ ਜਾਣਕਾਰੀ

ਸਕੀਮ ਦਾ ਲਾਭ ਜਾਰੀ ਰੱਖਣ ਲਈ ਇਹ ਕੰਮ ਕਰਨਾ ਹੋਇਆ ਲਾਜ਼ਮੀ

Moga,19 July,2024,(Bol Punjab De):- ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Yojana) ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਇੰਡੀਅਨ ਪੋਸਟ ਪੇਮੈਂਟ ਬੈਂਕ (Indian Post Payment Bank) ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ,ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ [email protected], ਉੱਪਰ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button