ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ ਲੱਗ ਗਈ
Moga,20 July,2024,(Bol Punjab De):- ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ (Power Grid) ਵਿੱਚ ਅੱਜ ਭਿਆਨਕ ਅੱਗ ਲੱਗ ਗਈ,ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ (Fire Brigade) ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ,ਅੱਗ ਇੰਨੀ ਭਿਆਨਕ ਹੈ ਕਿ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ,ਸ਼ਾਮ ਕਰੀਬ 5.30 ਵਜੇ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗ ਗਈ।
ਅੱਗ ਲੱਗੀ ਨੂੰ ਡੇਢ ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ,ਇਸ ਮੌਕੇ ਮੋਗਾ ਬਾਘਾ ਪੁਰਾਣਾ ਅਤੇ ਜਗਰਾਓ, ਫਰੀਦਕੋਟ ਅਤੇ ਬਠਿੰਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਅੱਗ ਲੱਗਣ ਕਾਰਨ ਆਸਪਾਸ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ,ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਿੰਘਾ ਵਾਲਾ ਦੇ ਬਿਜਲੀ ਗਰਿੱਡ (Electricity Grid) ‘ਚ ਬਰੇਕਰ ਲੱਗਣ ਕਾਰਨ ਭਿਆਨਕ ਅੱਗ ਲੱਗ ਗਈ,ਅੱਗ ਇੰਨੀ ਭਿਆਨਕ ਹੈ ਕਿ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ,ਫਾਇਰ ਬ੍ਰਿਗੇਡ (Fire Brigade) ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।