New Delhi,23 July,2024,(Bol Punjab De):- ਦਿੱਲੀ ਸਰਕਾਰ ਦੀ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ,ਦਿੱਲੀ ਕੋਰਟ ਨੇ ਆਤਿਸ਼ੀ ਨੂੰ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦਿੱਤੀ ਹੈ,ਭਾਜਪਾ ਆਗੂ ਪ੍ਰਵੀਨ ਸ਼ੰਕਰ ਕਪੂਰ ਵੱਲੋਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ,ਇਸ ਸਬੰਧ ਵਿਚ ਉਸ ਨੂੰ ਤਲਬ ਕੀਤਾ ਗਿਆ ਸੀ,ਮੰਗਲਵਾਰ ਨੂੰ ਉਹ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ‘ਚ ਪੇਸ਼ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ,ਭਾਜਪਾ ਦਾ ਦੋਸ਼ ਹੈ ਕਿ ਆਤਿਸ਼ੀ ਨੇ ਪਾਰਟੀ ‘ਤੇ ‘ਆਪ’ ਵਿਧਾਇਕਾਂ ਨੂੰ ਪੈਸੇ ਦੇ ਕੇ ਤੋੜਨ ਦਾ ਦੋਸ਼ ਲਗਾਇਆ ਹੈ,ਇਸ ਨਾਲ ਪਾਰਟੀ ਦਾ ਅਕਸ ਖਰਾਬ ਹੋਇਆ ਹੈ,BJP ਆਗੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਆਤਿਸ਼ੀ ਨੇ ਕਈ ਵਾਰ ਇਹ ਦਾਅਵਾ ਕੀਤਾ ਹੈ ਕਿ BJP ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕਰੋੜਾਂ ਰੁਪਏ ਅਤੇ ਸੀਟ ਦਾ ਆਫਰ ਦਿੱਤਾ ਹੈ,ਉਨ੍ਹਾਂ ਕਿਹਾ ਕਿ ਇਹ ਦੋਸ਼ ਬਿਲਕੁਲ ਝੂਠੇ ਅਤੇ ਮਨਘੜਤ ਹਨ।