ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ,ਗੁਰੂ ਘਰਾਂ ‘ਤੇ ਕੇਸਰੀ ਦੀ ਥਾਂ ਬਸੰਤੀ ਨਿਸ਼ਾਨ ਸਾਹਿਬ ਜੀ ਝੁਲਾਉਣ ਦੇ ਹੁਕਮ
Amritsar Sahib,29 July,2024,(Bol Punjab De):- ਗੁਰਦੁਆਰਾ ਸਾਹਿਬ ਜੀ ਵਿੱਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਜੀ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ,ਦਰਅਸਲ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਜੀ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ,ਕੇਸਰੀ ਨਿਸ਼ਾਨ ਸਾਹਿਬ ਜੀ ਹਟਾ ਕੇ ਬਸੰਤੀ ਰੰਗ ਦਾ ਨਿਸ਼ਾਨ ਸਾਹਿਬ ਜੀ (Nishan Sahib Ji) ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ,SGPC ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ,ਕਿ ਨਿਸ਼ਾਨ ਸਾਹਿਬ ਜੀ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਜੀ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ,ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪਹੁੰਚੀ ਸ਼ਿਕਾਇਤ ਮਗਰੋਂ ਪੰਜ ਸਾਹਿਬਾਨਾਂ ਵੱਲੋਂ 15 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਜੀ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ,ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।