ਅੱਜ ਪੰਜਾਬ ਵਿੱਚ 8 ਜ਼ਿਲ੍ਹਿਆਂ ‘ਚ ਆਰੇਂਜ ਅਤੇ 15 ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ
Chandigarh,31 July,2024,(Bol Punjab De):- ਅੱਜ ਪੰਜਾਬ ਵਿੱਚ 8 ਜ਼ਿਲ੍ਹਿਆਂ ‘ਚ ਆਰੇਂਜ ਅਤੇ 15 ‘ਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ,ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ,ਜੋ ਕਿ ਔਸਤ ਤਾਪਮਾਨ ਨਾਲੋਂ 3.6 ਡਿਗਰੀ ਵੱਧ ਹੈ,ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮਾਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ,ਕਿਉਂਕਿ ਹਿਮਾਚਲ ਉੱਤੇ ਸਾਈਕਲੋਨਿਕ ਸਰਕੂਲੇਸ਼ਨ (Cyclonic Circulation) ਬਣ ਰਿਹਾ ਹੈ,ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਵਿੱਚ ਮੀਂਹ ਦਾ ਆਰੇਂਜ ਅਲਰਟ ਹੈ,ਜਦੋਂ ਕਿ 15 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਇਨ੍ਹਾਂ ਵਿੱਚ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ,ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਬਹੁਤ ਘੱਟ ਮੀਂਹ ਪਿਆ ਹੈ,ਇਸ ਦੌਰਾਨ ਪਟਿਆਲਾ ਵਿੱਚ 4.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1.5 ਮਿਲੀਮੀਟਰ ਅਤੇ ਰੋਪੜ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।