Punjab

ਸ਼੍ਰੋਮਣੀ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਤਰੀਕ ਨੂੰ ਵਧਾ ਦਿੱਤਾ ਗਿਆ

Chandigarh, 1 August 2024,(Bol Punjab De):- ਸ਼੍ਰੋਮਣੀ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਤਰੀਕ ਨੂੰ ਵਧਾ ਦਿੱਤਾ ਗਿਆ ਹੈ,ਯੋਗ ਵੋਟਰ ਇਸ ਲਈ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ,ਤਰੀਕ ’ਚ ਵਾਧੇ ਹੋਣ ਤੋਂ ਬਾਅਦ ਯੋਗ ਕੇਸਾਧਾਰੀ ਸਿੱਖ (Kesadhari Sikh) ਆਪਣੀ ਵੋਟ ਬਣਵਾ ਸਕਦੇ ਹਨ,ਵੋਟ ਬਣਵਾਉਣ ਲਈ ਵਿਅਕਤੀ ਦੀ ਉਮਰ ਘੱਟੋ-ਘੱਟ 21 ਸਾਲ ਜ਼ਰੂਰੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ,ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ,ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner Office) ਵਿਖੇ ਜਮ੍ਹਾਂ ਕਰਵਾਉਣ,ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ (Passport Size Photograph) ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ,ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ,ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

 

Related Articles

Leave a Reply

Your email address will not be published. Required fields are marked *

Back to top button