Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲਣ ਗਏ

New Delhi,16 August,2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Delhi Chief Minister Manish Sisodia) ਨੂੰ ਮਿਲਣ ਗਏ, ਜਿਨ੍ਹਾਂ ਨੂੰ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ,ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਦੋਸ਼ਾਂ ਖਿਲਾਫ 17 ਮਹੀਨਿਆਂ ਦੀ ਲੰਬੀ ਜੇਲ੍ਹ ਤੋਂ ਬਾਅਦ ਸਾਹਮਣੇ ਆਏ ਹਨ। ਬਾਹਰ ਆਉਂਦੇ ਹੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਇਹ ਕੇਸ ਉਨ੍ਹਾਂ ਨੇ ਨਹੀਂ ਸਗੋਂ ਉਨ੍ਹਾਂ ਦੀ ਪਾਰਟੀ ਨੇ ਲੜਿਆ ਸੀ ਅਤੇ ਉਨ੍ਹਾਂ ਦੀ ਪਤਨੀ ਹਮੇਸ਼ਾ ਉਨ੍ਹਾਂ ਦੇ ਨਾਲ ਸੀ।

 

Related Articles

Leave a Reply

Your email address will not be published. Required fields are marked *

Back to top button