Chandigarh,16 August,2024,(Bol Punjab De)”= ਪੰਜਾਬ ਵਿੱਚ ਲੰਬੇ ਸਮੇਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਸਨ,ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab And Haryana High Court) ਪਹੁੰਚਿਆ,ਇਸ ਸਬੰਧੀ ਨਿਖਿਲ ਥੰਮਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ,ਪਟੀਸ਼ਨਰ ਨੇ ਦਲੀਲ ਦਿੱਤੀ ਸੀ ਕਿ ਸੂਚਨਾ ਕਮਿਸ਼ਨ ਵਿੱਚ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਸੂਚਨਾ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੋ ਰਹੀ ਹੈ,ਸੂਚਨਾ ਕਮਿਸ਼ਨਰਾਂ ਦੀਆਂ 10 ਅਸਾਮੀਆਂ ਖਾਲੀ ਹੋਣ ਕਾਰਨ ਅਪੀਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਸਹੀ ਢੰਗ ਨਾਲ ਨਹੀਂ ਹੋ ਰਿਹਾ,ਇਸ ਤੋਂ ਇਲਾਵਾ ਸ਼ਿਕਾਇਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ,ਆਖਰੀ ਸੂਚਨਾ ਕਮਿਸ਼ਨਰ ਅਪ੍ਰੈਲ 2021 ਵਿੱਚ ਨਿਯੁਕਤ ਕੀਤਾ ਗਿਆ ਸੀ,ਸੁਣਵਾਈ ਦੌਰਾਨ ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਸੂਚਨਾ ਕਮਿਸ਼ਨਰਾਂ ਦੀ ਸਾਰੀ ਪ੍ਰਕਿਰਿਆ 30 ਅਗਸਤ ਤੱਕ ਮੁਕੰਮਲ ਕਰ ਲਈ ਜਾਵੇਗੀ,ਇਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ।