Punjab
ਡਿਪਟੀ ਕਮਿਸ਼ਨਰ ਸੰਗਰੂਰ ਵਲੋਂ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ
Sangrur,18 August,2024,(Bol Punjab De):- ਡਿਪਟੀ ਕਮਿਸ਼ਨਰ ਸੰਗਰੂਰ (Deputy Commissioner Sangrur) ਵਲੋਂ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਡਿਪਟੀ ਕਮਿਸ਼ਨਰ ਵਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ,ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿਚ ਪ੍ਰੀਖਿਆ ਚੱਲ ਰਹੀ ਹੈ,ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।