ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ
Chandigarh,31 August,2024,(Bol Punjab De):- ਕਿਸਾਨ ਮਜ਼ਦੂਰ ਜਥੇਬੰਦੀਆਂ (Farmers’ Labor Organizations) ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ,ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ (United Kisan Morcha Non Political) ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ ਅਤੇ ਔਰਤਾਂ ਦਾ ਦੋਨਾਂ ਬਾਡਰਾਂ ਤੇ ਲੱਖਾਂ ਦਾ ਇੱਕਠ ਹੋਇਆ।
ਮੌਕੇ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਦੌਰਾਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਓਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਮੁੰਡੇ ਅਸੀਸ਼ ਮਿਸ਼ਰਾ ਟੈਨੀ ਵੱਲੋਂ ਗੱਡੀ ਚਾੜ੍ਹ ਕੇ ਕਿਸਾਨ ਕਤਲ ਕੀਤੇ ਜਾਣ ਦੇ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਦੋਵੇਂ ਮੋਰਚੇ ਸਾਂਝੀ ਕਨਵੈਨਸ਼ਨ ਕਰਕੇ, ਇਹਨਾਂ ਚੋਣਾਂ ਦੌਰਾਨ, ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਕੇ ਅਗਲੇ ਐਲਾਨ ਕੀਤੇ ਜਾਣਗੇ।