ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ
Chandigarh,31 August,2024,(Bol Punjab De):- ਸੰਯੁਕਤ ਕਿਸਾਨ ਮੋਰਚਾ (United Kisan Morcha) ਵੱਲੋਂ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ,ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਤੇ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਅੱਜ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ (Police Station) ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।
ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ (Punjab Police) ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।
ਵਰਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਨਾਲ ਸਬੰਧਤ ਮੰਗਾਂ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ,ਐਮਐਸਪੀ ਦੀ ਕਾਨੂੰਨੀ ਗਾਰੰਟੀ,ਸਹਿਕਾਰੀ ਸੰਸਥਾਵਾਂ ਦੀ ਮਜਬੂਤੀ ਅਤੇ ਭਾਰਤ ਪਾਕਿਸਤਾਨ ਵਪਾਰ ਸੜਕੀ ਲੰਘਿਆ ਰਾਹੀਂ ਖੋਲਣ ਆਦਿ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।