ਕਾਂਗਰਸ ਨੇ ਐਮਰਜੈਂਸੀ ਲਾਕੇ ਲੋਕਤੰਤਰ ਦੀ ਕੀਤੀ ਹੱਤਿਆ
** ਕਿਹਾ ਭਾਜਪਾ ਵਿਰੋਧੀ ਗੱਠਜੋੜ ਸਫ਼ਲ ਨਹੀਂ ਹੋਵੇਗਾ
ਸੀਨੀਅਰ ਭਾਜਪਾ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ 25 ਜੂਨ 1975 ਨੂੰ ਕਾਂਗਰਸ ਦੀ ਅਗਵਾਈ ਹੇਠਲੀ ਸਰਕਾਰ ਦੇ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਮੁਲਕ ਅੰਦਰ ਐਮਰਜੈਂਸੀ ਲਾਕੇ ਲੋਕਤੰਤਰ ਦੀ ਹੱਤਿਆ ਕੀਤੀ । ਉਨ੍ਹਾਂ ਕਿਹਾ ਕਿ 25 ਜੂਨ ਦਾ ਦਿਨ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਨੂੰ ਚੇਤੇ ਰਹੇਗਾ ਕਿਉਂਕਿ ਇੰਦਰਾਂ ਗਾਂਧੀ ਵੱਲੋਂ ਐਮਰਜੈਂਸੀ ਲਗਾ ਕੇ ਹਜ਼ਾਰਾਂ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਅਤੇ ਲੱਖਾਂ ਸੰਘ ਸੇਵਕਾਂ ਨੂੰ ਜੇਲ ਵਿਚ ਬੰਦ ਕਰ ਦਿੱਤਾ ਗਿਆ ਅਤੇ ਲੋਕਤੰਤਰ ਦਾ ਥੰਮ ਮੀਡੀਆ ਤੇ ਵੀ ਸੈਂਸਰਸ਼ਿਪ ਲਗਾ ਦਿੱਤੀ ਗਈ । ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਅਵਾਜ ਨੂੰ ਦਬਾਉਣ ਦਾ ਕੰਮ ਕੀਤਾ । ਐਤਵਾਰ ਨੂੰ ਸੁਨਾਮ ਵਿਖੇ ਜਾਰੀ ਬਿਆਨ ਵਿੱਚ ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਲੋਕਤੰਤਰ ਤੇ ਭਾਰੂ ਪੈ ਗਈਆਂ , ਜ਼ਬਰੀ ਨਸਬੰਦੀ ਕਰਨ ਲਈ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਹੱਤਿਆ ਦਾ ਖਮਿਆਜ਼ਾ ਕਾਂਗਰਸ ਪਾਰਟੀ ਨੂੰ 1977 ਦੀਆਂ ਆਮ ਚੋਣਾਂ ਵਿੱਚ ਭੁਗਤਣਾ ਪਿਆ ਮੁਲਕ ਅੰਦਰ ਪਹਿਲੀ ਵਾਰ ਗੈਰ ਕਾਂਗਰਸੀ ਸਰਕਾਰ ਬਣੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਭਾਜਪਾ ਦੇ ਵਿਰੁੱਧ ਇੱਕਜੁੱਟ ਹੋ ਰਹੀਆਂ ਵਿਰੋਧੀਆਂ ਪਾਰਟੀਆਂ ਅਸਲ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਹੇਠਾਂ ਚੋਣਾਂ ਲੜਨ ਲਈ ਰਣਨੀਤੀ ਬਣਾ ਰਹੀਆਂ ਹਨ ਜੋ ਕਦੇ ਸਫ਼ਲ ਨਹੀਂ ਹੋ ਸਕਦੀਆਂ ਕਿਉਂਕਿ ਦੇਸ਼ ਦੇ ਵੋਟਰਾਂ ਨੂੰ 25 ਜੂਨ 1975 ਐਮਰਜੈਂਸੀ ਦਿਨ ਕਦੇ ਵੀ ਭੁੱਲਣਾ ਨਹੀਂ । ਕਾਂਗਰਸ ਪਾਰਟੀ ਨੇ ਆਪਣੇ ਹਿੱਤਾਂ ਲਈ ਹਮੇਸ਼ਾ ਦੂਜਿਆਂ ਨੂੰ ਧੋਖਾ ਦਿੱਤਾ ਹੈ ਭਾਜਪਾ ਵਿਰੋਧੀ ਪਾਰਟੀਆਂ ਨੂੰ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਗੱਠਜੋੜ ਦਾ ਵਿਰੋਧ ਕਰਨਾ ਹੈ ਜ਼ਰੂਰ ਕਰਨ ਲੋਕਤੰਤਰ ਦੀ ਹੱਤਿਆ ਕਰਨ ਵਾਲੀ ਪਾਰਟੀ ਤੋਂ ਵੱਖ ਹੋ ਕੇ ਚੋਣਾਂ ਲੜਨ ਕਿਉਂਕਿ ਇਹਨਾਂ ਪਾਰਟੀਆਂ ਦਾ ਜਨਮ ਕਾਂਗਰਸ ਪਾਰਟੀ ਦੇ ਵਿਰੋਧ ਦੇ ਤੌਰ ਤੇ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੱਧ ਸੀਟਾਂ ਜਿੱਤ ਕੇ 2024 ਵਿੱਚ ਤੀਸਰੀ ਵਾਰ ਸਰਕਾਰ ਬਣਾਏਗੀ।