Punjab

ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ

Bol punjab de Beuro,
Chandigarh

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button