Punjab
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ‘ਤੇ ‘ਆਮ ਆਦਮੀ ਪਾਰਟੀ’ ਸਰਕਾਰ ਦਾ ਜਵਾਬ
BolPunjabDe Buero
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ‘ਤੇ ‘ਆਪ’ ਆਗੂ ਮਲਵਿੰਦਰ ਸਿੰਘ ਕੰਗ (Malvinder Singh Kang) ਨੇ ਕਿਹਾ ਕਿ ਰਾਜਪਾਲ ਨੂੰ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ। ਪੰਜਾਬ ਦੀ ਸਰਕਾਰ 3 ਕਰੋੜ ਲੋਕਾਂ ਨੇ ਚੁਣੀ ਹੈ ਤੇ ਸਰਕਾਰ ਸੰਵਿਧਾਨ ਦੇ ਮੁਤਾਬਿਕ ਹੀ ਕੰਮ ਕਰ ਰਹੀ ਹੈ।ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਰਸਾਉਂਦੀ ਹੈ ਕਿ ਭਾਜਪਾ ਦਾ ਏਜੰਡਾ ਰਾਜਪਾਲ ਦੇ ਬੁੱਲ੍ਹਾਂ ‘ਤੇ ਹੈ। ਮੈਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇ ਰਾਸ਼ਟਰਪਤੀ ਰਾਜ ਲਗਾਉਣਾ ਹੈ ਤਾਂ ਭਾਜਪਾ ਮਨੀਪੁਰ ਵਿਚ ਲਗਾਵੇ, ਜਿਥੇ ਕਤਲੇਆਮ ਤੇ ਲੜਕੀਆਂ ਨਾਲ ਬਲਾਤਕਾਰ ਹੋ ਰਿਹਾ ਹੈ,ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਲੋਕਾਂ ਵਲੋਂ ਚੁਣੀ ਹੋਈ ਸਰਕਾਰ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਨਾ ਦੇਣ।