Punjab

ਮੁੱਖ ਮੰਤਰੀ ਮਾਨ ਅੱਜ ਲੱਦਾਖ ਹਾਦਸੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕਰਨਗੇ

BolPunjabDe Buero

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਲੱਦਾਖ (Ladakh) ਹਾਦਸੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕਰਨਗੇ।ਦੋਵੇਂ ਸ਼ਹੀਦ (Martyrs) ਜਵਾਨਾਂ ਦੇ ਪਰਿਵਾਰ ਨੂੰ 1-1 ਕਰੋੜ ਰੁਪਏ ਦਾ ਚੈੱਕ ਸੌਂਪਣਗੇ। ਮੁੱਖ ਮੰਤਰੀ ਭਗਵੰਤ ਮਾਨ 1 ਵਜੇ ਬੱਸੀ ਪਠਾਣਾ (Bassi Pathana) ਤੇ 3 ਵਜੇ ਫਰੀਦਕੋਟ (Faridkot) ਪਹੁੰਚਣਗੇ।ਪਿਛਲੇ ਦਿਨੀਂ ਲੱਦਾਖ (Ladakh) ਵਿਚ ਭਾਰਤੀ ਫੌਜ ਦਾ ਜਹਾਜ਼ ਇਕ ਖੱਡ ਵਿਚ ਡਿੱਗ ਗਿਆ ਸੀ ਜਿਸ ਵਿਚ 9 ਜਵਾਨ ਸ਼ਹੀਦ ਹੋਏ ਸਨ। ਇਨ੍ਹਾਂ ਵਿਚੋਂ 2 ਜਵਾਨ ਪੰਜਾਬ ਦੇ ਰਹਿਣ ਵਾਲੇ ਸਨ,ਇਨ੍ਹਾਂ ਦੋਵੇਂ ਜਵਾਨਾਂ ਦੀ ਦੁਖਦ ਖਬਰ ਮਿਲਣ ਦੇ ਬਾਅਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਸੀ ਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਸੀ ਕਿ ਉਹ ਵਾਅਦੇ ਮੁਤਾਬਕ ਸ਼ਹੀਦ ਜਵਾਨਾਂ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ।

Related Articles

Leave a Reply

Your email address will not be published. Required fields are marked *

Back to top button