ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ,ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੋ ਚੁੱਕਾ ਹੈ
BolPunjabDe Buero
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,ਜਿਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੋ ਚੁੱਕਾ ਹੈ,ਇਸ ਦੇ ਨਾਲ ਹੀ ਇਸ ਗਠਜੋੜ ਨੂੰ ਲੈ ਕੇ ਸਵਾਲ ਉਠਾਉਣ ਵਾਲੇ ਲੀਡਰਾਂ ਨੂੰ ਵੀ ਉਨ੍ਹਾਂ ਨਸੀਹਤ ਦਿੱਤੀ,ਰਵਨੀਤ ਬਿੱਟੂ ਨੇ ਕਿਹਾ ਕਿ ਪਾਰਟੀ ਵਿੱਚ ਲੋਕਤੰਤਰ ਦਾ ਨਾਂ ਲੈ ਕੇ ਪਾਰਟੀ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣੀ ਜਾਂ ਨੁਕਤਾਚੀਨੀ ਕਰਨੀ ਸਹੀ ਨਹੀਂ ਹੈ,ਜੇ ਕਿਸੇ ਨੂੰ ਪਾਰਟੀ ਹਾਈਕਮਾਨ ਦਾ ਗਠਜੋੜ ਵਾਲਾ ਫ਼ੈਸਲਾ ਪਸੰਦ ਨਹੀਂ ਤਾਂ ਉਸ ਨੂੰ ਬਾਹਰ ਗੱਲਾਂ ਕਰਨ ਦੀ ਬਜਾਏ ਹਾਈਕਮਾਨ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਜੇ ਉਸ ਦਾ ਵਿਚਾਰ ਵੱਖਰਾ ਹੈ।
ਤਾਂ ਉਸ ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ,ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਪੰਜਾਬ ਵਿੱਚ ਆਪ ਦੇ ਨਾਲ ਗਠਬੰਧਨ ਤੋਂ ਇਨਕਾਰ ਕਰ ਚੁੱਕੇ ਹਨ, ਪ੍ਰਤਾਪ ਸਿੰਘ ਬਾਜਵਾ ਦਾ ਰਵੱਈਆ ਵੀ ਇਸ ਫੈਸਲੇ ਨੂੰ ਲੈ ਕੇ ਤਿੱਖਾ ਹੀ ਨਜ਼ਰ ਆ ਰਿਹਾ ਹੈ,ਉਥੇ ਹੀ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu)ਨੇ ਕਾਂਗਰਸ ਹਾਈਕਮਾਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ,ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪਾਰਟੀ ਵਿੱਚ ਰਹਿ ਕੇ ਬਗਾਵਤ ਵੀ ਕਰਨੀ ਤੇ ਅਹੁਦੇ ਵੀ ਲੈਣੇ ਇਹ ਕਿਵੇਂ ਹੋ ਸਕਦਾ ਹੈ? ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੋਹਾਂ ਪਾਰਟੀਆਂ ਦੀਆਂ ਸਾਂਝੀਆਂ ਰੈਲੀਆਂ ਵੀ ਸ਼ੁਰੂ ਹੋਣਗੀਆਂ।