Punjab

ਪੰਜਾਬੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋਫੈਸਰ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾ ਕੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ ਕੀਤਾ ਗਿਆ

BolPunjabDe Buero

ਪੰਜਾਬੀ ਯੂਨੀਵਰਸਿਟੀ (Punjabi University) ਵਿਚ ਇਕ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋ. ਸੁਰਜੀਤ ਸਿੰਘ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾ ਕੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ,ਅਰਬਨ ਅਸਟੇਟ ਥਾਣੇ (Urban Estate Police Station) ਦੇ ਐਸ ਐਚ ਓ ਅਮਨਦੀਪ ਸਿੰਘ ਬਰਾੜ (SHO Amandeep Singh Brar) ਨੇ ਦੱਸਿਆ ਕਿ 13 ਵਿਚੋਂ 3 ਵਿਦਿਆਰਥੀਆਂ ਦੀ ਪਛਾਣ ਹੋ ਚੁੱਕੀ ਹੈ ਜਦੋਂ ਕਿ 10 ਦੀ ਪਛਾਣ ਕਰਨੀ ਬਾਕੀ ਹੈ।

ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ ਵਾਈਸ ਚਾਂਸਲਰ (Vice Chancellor) ਨੂੰ ਸ਼ਿਕਾਇਤ ਦਿੱਤੀ ਹੈ ਜਿਸ ਵਿਚ ਦੋਸ਼ ਲਾਇਆ ਹੈ ਕਿ ਪ੍ਰੋਫੈਸਰ ਕਲਾਸ ਵਿਚ ਵਿਦਿਆਰਥੀ ਨਾਲ ਇਤਰਾਜ਼ਯੋਗ ਤੇ ਭੱਦੀ ਸ਼ਬਦਾਵਲੀ ਵਰਤਦਾ ਹੈ,ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ,ਉਹਨਾਂ ਨੂੰ ਵਿਦਿਆਰਥੀਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਤੇ ਇਕ ਸੇਵਾ ਮੁਕਤ ਜੱਜ ਮਾਮਲੇ ਦੀ ਜਾਂਚ ਕਰੇਗਾ।

ਮ੍ਰਿਤਕ ਦੇ ਪਿਤਾ ਨੇ ਦਾਇਰ ਕੀਤੀ ਪੁਲਿਸ ਕੋਲ ਸ਼ਿਕਾਇਤ ਮ੍ਰਿਤਕ ਲੜਕੀ ਦੇ ਪਿਤਾ ਨੇ ਪ੍ਰੋਫੈਸਰ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਆਪਣੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਕਿਹਾ ਕਿ ਪ੍ਰੋਫੈਸਰ ਉਹਨਾਂ ਦੀ ਕੁੜੀ ਨੂੰ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਸੀ,
ਸ਼ੁੱਕਰਵਾਰ ਨੂੰ ਪੰਜਾਬੀ ਯੂਨੀਵਰਸਿਟੀ (Punjabi University) ਵਿਚ ਅਧਿਆਪਕ ਕਾਰਜ ਬੰਦ ਰਿਹਾ,ਫੈਕਲਟਰੀ ਮੈਂਬਰਾਂ ਨੇ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਉਹਨਾਂ ਦੀ ਸੁਰੱਖਿਆ ’ਤੇ ਸਵਾਲ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button