World
ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ
ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਭਾਰਤ ‘ਤੇ ਗਰਮਖਿਆਲੀ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਕਤਲ ਦਾ ਦੋਸ਼ ਲਗਾਇਆ ਅਤੇ ਸਾਡੇ ਇਕ ਡਿਪਲੋਮੈਟ ਨੂੰ ਕੱਢ ਦਿੱਤਾ। ਇਸ ਦੇ ਜਵਾਬ ਵਿੱਚ ਭਾਰਤ ਨੇ ਵੀ ਇੱਕ ਕੈਨੇਡੀਅਨ ਡਿਪਲੋਮੈਟ (Canadian Diplomat) ਨੂੰ ਕੱਢ ਦਿੱਤਾ।ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ (Government of Canada) ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ। ਸਰਕਾਰ ਨੇ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿਚ ਸੁਰੱਖਿਆ ਨਾਲ ਜੁੜੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਹੈ।