ਬੈਂਕ ਡਕੈਤੀ ‘ਚ ਦਲੇਰੀ ਦਿਖਾਉਣ ਲਈ ਏ.ਐੱਸ.ਆਈ. ਬਲਵਿੰਦਰ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਮਿਲੀ ਤਰੱਕੀ
BolPunjabDe Buero
ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਸਟੇਟ ਬੈਂਕ ਆਫ਼ ਇੰਡੀਆ (State Bank of India) ਦੀ ਸ਼ਾਖਾ ਵਿੱਚ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਬਲਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ (Sub-Inspector) ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ,ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ,ਬੈਂਕ ਵਿੱਚ ਲੁੱਟ ਦੀ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ (CCTV Cameras) ਵਿੱਚ ਕੈਦ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਤਰਨਤਾਰਨ ਪੁਲਿਸ ਦੇ ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ,ਫੁਟੇਜ ਦੀ ਜਾਂਚ ਕੀਤੀ ਤਾਂ ਲੁਟੇਰੇ ਸੀਸੀਟੀਵੀ ਕੈਮਰੇ (CCTV Cameras) ਵਿੱਚ ਕੈਦ ਹੋਏ ਦਿਖਾਈ ਦਿੱਤੇ,ਜਖਮੀ ਏ.ਐਸ.ਆਈ ਬਲਵਿੰਦਰ ਸਿੰਘ (ASI Balwinder Singh) ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣ ਉਪਰੰਤ ਫੋਰੈਂਸਿਕ ਮਾਹਿਰਾਂ (Forensic Experts) ਵੱਲੋਂ ਮੌਕੇ ਦੀ ਜਾਂਚ ਕੀਤੀ ਗਈ,ਮਾਹਿਰਾਂ ਵਲੋਂ ਮੌਕੇ ਤੋਂ ਕੁਝ ਸੈਂਪਲ ਲਏ ਗਏ,ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਵੱਲੋਂ ਵਿਸਤ੍ਰਿਤ ਜਾਸੂਸੀ ਕੀਤੀ ਗਈ ਸੀ।
ਡੀਜੀਪੀ ਗੌਰਵ ਯਾਦਵ (DGP Punjab Gaurav Yadav) ਨੇ ਦੱਸਿਆ ਕਿ ਏਐਸਆਈ ਬਲਵਿੰਦਰ ਸਿੰਘ ਨੇ ਡਿਊਟੀ ਦੌਰਾਨ ਬਹਾਦਰੀ ਦਿਖਾਈ,ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ,ਦਰਅਸਲ,ਬਾਈਕ ਸਵਾਰ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਉਥੇ ਮੌਜੂਦ ਏਐਸਆਈ ਬਲਵਿੰਦਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਖਮੀ ਹੋਣ ਦੇ ਬਾਵਜੂਦ ਏਐਸਆਈ ਬਲਵਿੰਦਰ ਸਿੰਘ (ASI Balwinder Singh) ਨੇ ਲੁਟੇਰਿਆਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦੀ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।