ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ,ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ
BolPunjabDe Buero
ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਨੇ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ,ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ,ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ।
ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ,500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ (Punjab Police) ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ,ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।