ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ,ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀ ਦੀ ਸੌਗਾਤ ਦੇਣਗੇ
BolPunjabDe Buero
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਸੰਗਰੂਰ ਦੌਰੇ ‘ਤੇ ਹਨ,ਇਥੇ ਉਹ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀ ਦੀ ਸੌਗਾਤ ਦੇਣਗੇ,ਮੁੱਖ ਮੰਤਰੀ ਭਗਵੰਤ ਮਾਨ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਇਨ੍ਹਾਂ ਬਾਰੇ ਲੋਕਾਂ ਨੂੰ ਜਾਣੂ ਕਰਾਉਣਗੇ,ਇਹ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ,ਸੰਗਰੂਰ (Sangrur) ਵਿਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣੀਆਂ ਹਨ,ਜ਼ਿਲ੍ਹਾ ਸੰਗਰੂਰ ਦੇ ਸਾਰੀਆਂ 28 ਲਾਇਬ੍ਰੇਰੀਆਂ 8.4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ।
ਪਿੰਡ ਵਿਚ ਲਾਇਬ੍ਰੇਰੀ ਦੀ ਸ਼ੁਰੂਆਤ ਦਾ ਇਹ ਪਹਿਲਾ ਪੜਾਅ ਹੈ ਜਦੋਂ ਕਿ ਪੰਜਾਬ ਸਰਕਾਰ (Punjab Govt) ਵੱਖ-ਵੱਖ ਪੜਾਵਾਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਲਾਇਬ੍ਰੇਰੀ ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ,ਆਪ ਸਰਕਾਰ ਪੰਜਾਬ ਵਿਚ ਸੱਤਾ ਵਿਚ ਆਉਣ ਦੇ ਬਾਅਦ ਤੋਂ ਸੂਬੇ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਦਾਅਵਾ ਕਰ ਰਹੀ ਹੈ,ਇਸੇ ਦਿਸ਼ਾ ਵਿਚ ਸੂਬਾ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲ ਤੇ ਸਕੂਲ ਹੈੱਡਮਾਸਟਰਾਂ ਨੂੰ ਸਿੰਗਾਪੁਰ ਤੇ IIM ਅਹਿਮਦਾਬਾਦ ਤੋਂ ਟ੍ਰੇਨਿੰਗ (Training) ਵੀ ਦਿਵਾਈ ਗਈ ਹੈ ਤਾਂ ਕਿ ਸਿੱਖਿਆ ਸਬੰਧੀ ਨਵੀਂ ਜਾਣਕਾਰੀ ਲੈ ਕੇ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾ ਸਕੇ।