ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ ਵੱਲੋਂ ਗ੍ਰਿਫ਼ਤਾਰ
BolPunjabDe Buero
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha Member Sanjay Singh) ਨੂੰ ਈਡੀ (ED) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ,ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਦੇ ਘਰ ਤੋਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਬੁੱਧਵਾਰ ਨੂੰ ਈਡੀ ਨੇ ਸਵੇਰੇ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ ਸੀ,ਇਹ ਕਾਰਵਾਈ ਆਬਕਾਰੀ ਨੀਤੀ ਕੇਸ (Excise Policy Case) ਦੀ ਚਾਰਜਸ਼ੀਟ ਦੇ ਸਬੰਧ ਵਿੱਚ ਕੀਤੀ ਗਈ ਹੈ,ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ,ਦੁਪਹਿਰ ਬਾਅਦ ਈਡੀ (ED) ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਇਹ ਕਾਰਵਾਈ ਕੀਤੀ ਹੈ,ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਸੰਸਦ ਮੈਂਬਰ ਦੇ ਕਰੀਬੀ ਹੋਰ ਕਈ ਲੋਕਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਹਲਚਲ ਮਚ ਗਈ ਹੈ,ਈਡੀ (ED) ਦੀ ਚਾਰਜਸ਼ੀਟ ਅਨੁਸਾਰ ਦਿੱਲੀ ਦੇ ਕਾਰੋਬਾਰੀ ਦਿਨੇਸ਼ ਅਰੋੜਾ,ਜਿਸ ਨੂੰ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।