ਪੰਜਾਬ ਦੇ ਇਸ ਜ਼ਿਲ੍ਹੇ ‘ਚ ਚਿਹਰਾ ਢੱਕ ਕੇ ਘੁੰਮਣ ‘ਤੇ ਲੱਗੀ ਰੋਕ
BolPunjabDe Buero
ਫ਼ਿਰੋਜ਼ਪੁਰ ਮੈਜਿਸਟ੍ਰੇਟ ਰਾਜੇਸ਼ ਧੀਮਾਨ (Ferozepur Magistrate Rajesh Dhiman) ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ਅਤੇ ਸੜਕ ‘ਤੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ,ਫ਼ਿਰੋਜ਼ਪੁਰ ਮੈਜਿਸਟ੍ਰੇਟ ਰਾਜੇਸ਼ ਧੀਮਾਨ (Ferozepur Magistrate Rajesh Dhiman) ਨੇ ਦੱਸਿਆ ਕਿ ਫਿਰੋਜ਼ਪੁਰ (Ferozepur) ਦੇ ਸੀਨੀਅਰ ਪੁਲੀਸ ਕਪਤਾਨ (Senior Police Captain) ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ (Ferozepur District) ਵਿੱਚ ਆਮ ਲੋਕ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣੇ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੋ ਜਾਂਦੀ ਹੈ।
ਇੱਥੇ ਇਹ ਵੀ ਦੱਸ ਦੇਈਏ ਕਿ ਇਸ ਤਰ੍ਹਾਂ ਮੂੰਹ ਢੱਕ ਕੇ ਸਮਾਜ ਵਿਰੋਧੀ ਸ਼ਰਾਰਤੀ ਅਨਸਰ ਕੋਈ ਵੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਤੋਂ ਬਚ ਸਕਦੇ ਹਨ,ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਲੋਕ ਹਿੱਤ ਵਿੱਚ ਆਮ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ (District Ferozepur) ਵਿੱਚ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ,ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ ਜੋ ਕਿਸੇ ਬਿਮਾਰੀ ਜਾਂ ਐਲਰਜੀ ਕਾਰਨ ਡਾਕਟਰੀ ਨਿਗਰਾਨੀ ਹੇਠ ਮਾਸਕ (Mask) ਜਾਂ ਕੋਈ ਹੋਰ ਚੀਜ਼ ਪਹਿਨਦੇ ਹਨ,ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।