PoliticsPunjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧੀਆਂ, ਕਿਸਾਨ ਜਥੇਬੰਦੀਆਂ ਵੀ ਐਕਸ਼ਨ ਮੋਡ ‘ਚ

BolPunjabDe Buero

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਦੀਆਂ ਮੁਸ਼ਕਲਾਂ ਵਧ ਗਈਆਂ ਹਨ,ਪ੍ਰੋਫੈਸਰ ਬਲਵਿੰਦਰ ਕੌਰ (Professor Balwinder Kaur) ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ,ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। 

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਰੁਜ਼ਗਾਰ ਖਾਤਰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਅੱਗੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਝੰਡੇ ਹੇਠ ਦਿਨ ਰਾਤ ਦੇ ਧਰਨੇ ਵਿੱਚ ਸ਼ਾਮਲ ਪ੍ਰੋਫੈਸਰ ਬਲਵਿੰਦਰ ਕੌਰ (Professor Balwinder Kaur) ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। 

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਅਫਸੋਸ ਜ਼ਾਹਿਰ ਕੀਤਾ ਗਿਆ,ਉਨ੍ਹਾਂ ਦੋਸ਼ ਲਾਇਆ ਕਿ ਬਲਵਿੰਦਰ ਕੌਰ ਦੇ ਹੱਥ ਲਿਖਤ ਖੁਦਕੁਸ਼ੀ ਨੋਟ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬਾਰੇ ਠੋਸ ਸਬੂਤ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੇਸ ਦਰਜ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। 

ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਜੀ (Shri Akal Takht Ji) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ,ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। 

Related Articles

Leave a Reply

Your email address will not be published. Required fields are marked *

Back to top button