ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਵਿਰੁੱਧ ਪਟੀਸ਼ਨ ‘ਤੇ 6 ਨਵੰਬਰ ਨੂੰ ਸੁਣਵਾਈ
BolPunjabDe Buero
ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ (DGP Gaurav Yadav) ਦੀ ਨਿਯੁਕਤੀ ਖ਼ਿਲਾਫ਼ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ,ਇਹ ਪਟੀਸ਼ਨ ਪੰਜਾਬ ਦੇ ਸਾਬਕਾ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੇ ਦਾਇਰ ਕੀਤੀ ਹੈ,ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਵੀ ਹੋਣੀ ਸੀ ਪਰ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ,1987 ਬੈਚ ਦੇ ਆਈਪੀਐਸ ਭਾਵਰਾ (IPS Bhavra) ਨੂੰ ਪਿਛਲੇ ਸਾਲ ਡੀਜੀਪੀ (DGP) ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ।
ਪਰ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੇ ਜੂਨੀਅਰ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ,ਉਨ੍ਹਾਂ ਨੇ ਪਟੀਸ਼ਨ ‘ਚ ਕਿਹਾ ਹੈ ਕਿ ਗੌਰਵ ਯਾਦਵ ਦੀ ਨਿਯੁਕਤੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) (UPSC) ਦੀ ਪ੍ਰਕਿਰਿਆ ਅਨੁਸਾਰ ਨਹੀਂ ਕੀਤੀ ਗਈ ਹੈ,ਭਾਵਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister Charanjit Singh Channi) ਦੀ ਸਰਕਾਰ ਵੇਲੇ ਜਨਵਰੀ 2022 ਵਿਚ ਡੀਜੀਪੀ (DGP) ਨਿਯੁਕਤ ਕੀਤਾ ਗਿਆ ਸੀ,ਪਰ 6 ਮਹੀਨਿਆਂ ਬਾਅਦ ਉਨ੍ਹਾਂ ਨੂੰ ਹਟਾ ਕੇ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ।