ਪੰਜਾਬ ਨੂੰ ਜਲਦੀ ਕਰਾਂਗੇ ਤੰਬਾਕੂ ਮੁਕਤ-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ
BolPunjabDe Buero
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Minister Dr. Balbir Singh) ਨੇ ਕਿਹਾ ਕਿ ਪੰਜਾਬ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਦੇਸ਼ ਦਾ ਮੁਢਲਾ ਸੂਬਾ ਬਣ ਗਿਆ ਹੈ,ਇੱਥੇ ਉਹ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਜੀ (Gurdwara Shri Dukhniwaran Sahib Ji) ਨੇੜੇ ਆਮ ਆਦਮੀ ਕਲੀਨਿਕ ਵਿਖੇ ਪੰਜਾਬ ਰਾਜ ਤੰਬਾਕੂ ਮੁਕਤ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਏ ਸਨ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ ਹੈ,ਇਸ ਲਈ ਲੋਕਾਂ ਨੂੰ ਤੰਬਾਕੂ ਰਹਿਤ ਜੀਵਨ ਜਿਊਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ,ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਤੰਬਾਕੂ ਦੀ ਵਰਤੋਂ ਘਟ ਕੇ 12.9 ਫੀਸਦੀ ਰਹਿ ਗਈ ਹੈ, ਜਿਸ ਕਾਰਨ ਰਾਜ ਨੂੰ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਨਮਾਨਿਤ ਕੀਤਾ ਗਿਆ ਹੈ।