National
ਦਿੱਲੀ ‘ਚ AQI 400 ਦੇ ਪਾਰ
BolPunjabDe Buero
ਦੇਸ਼ ਦੀ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ,ਇੱਥੇ AQI 400 ਦੇ ਪਾਰ ਹੋ ਗਿਆ ਹੈ,ਇਸਦੀ ਰੋਕਥਾਮ ਲਈ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ,ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਨਾਲ ਬੈਠਕ ਕੀਤੀ,ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਣ ਦੇ ਲਈ ਗ੍ਰੇਪ-3 ਦੀਆਂ ਵਿਵਸਥਾਵਾਂ ਨੂੰ ਲਾਗੂ ਕੀਤਾ ਗਿਆ ਹੈ,ਇਸਦੇ ਨਾਲ ਹੀ ਰਾਜਧਾਨੀ ਵਿੱਚ 14 ਕੰਮਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ,ਦਿੱਲੀ ਵਿੱਚ 69 ਪ੍ਰਤੀਸ਼ਤ ਦੂਜੇ ਰਾਜਾਂ ਤੋਂ ਹੀ ਦਿੱਲੀ ਵਿੱਚ ਆ ਰਿਹਾ ਹੈ,ਉਨ੍ਹਾਂ ਕਿਹਾ ਕਿ ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਅੰਦਰ ਹੁਣ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।